ਜਲੰਧਰ : ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਆਰੰਭੀ ਹੋਈ ਹੈ। ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਨਵੀਨ ਸੈਣੀ ਉਰਫ਼ ਚਿੰਟੂ ਵਜੋਂ ਹੋਈ ਹੈ, ਜੋ ਤਕਰੀਬਨ 9 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੰਗਠਿਤ ਅਪਰਾਦਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਚਿੰਟੂ ਪਿਛਲੇ 9 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਉਸ ਕੋਲੋਂ 5 ਪਿਸਤੌਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਗੈਂਗ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼ ਅਤੇ ਫ਼ਿਰੌਤੀ ਮੰਗਣ ਜਿਹੇ ਕਈ ਅਪਰਾਧਾਂ ਵਿਚ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚਿੰਟੂ ਦੇ ਖ਼ਿਲਾਫ਼ FIR ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿੱਕੀ ਗੌਂਡਰ ਗੈਂਗ ਖਿਲਾਫ਼ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਫੜ ਲਿਆ ਇਹ ਗੈਂਗਸਟਰ, ਹਥਿਆਰ ਬਰਾਮਦ
ਜਲੰਧਰ : ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਆਰੰਭੀ ਹੋਈ ਹੈ। ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨੂੰ ਹਥਿਆਰਾਂ…
