ਚੰਡੀਗੜ੍ਹ:ਪੰਜਾਬ ਸਰਕਾਰ ਲਾਅ ਐਂਡ ਆਰਡਰ ਨੂੰ ਦਿਨੋਂ-ਦਿਨ ਸਖ਼ਤੀ ਕਰ ਰਹੀ ਹੈ। ਪੰਜਾਬ ਵਿੱਚ ਜੀ-20 ਦੇ ਸੈਸ਼ਨ ਹੋਣ ਤੋਂ ਪਹਿਲਾਂ ਪੁਲਿਸ ਨੇ ਪੂਰੀ ਤਰ੍ਹਾਂ ਮੁਸਤੈਦੀ ਦੇ ਦਾਅਵੇ ਕਰ ਰਹੀ ਹੈ। ਪੰਜਾਬ ਪੁਲਿਸ (Punjab Police) ਨੇ ਪੰਜਾਬ ਦੇ 10 ਜ਼ਿਲ੍ਹਿਆਂ ‘ਚ 131 ਨਾਕੇ ਲਗਾਏ ਗਏ ਹਨ। ਇਹ ਆਪਰੇਸ਼ਨ ਨਸ਼ੇ ਤੇ ਗੈਂਗਸਟਰਾਂ ਖਿਲਾਫ਼ ਪੰਜਾਬ ਪੁਲਿਸ ਵਲੋਂ ਚਲਾਇਆ ਜਾ ਰਿਹਾ ਹੈ।
‘ਆਪਰੇਸ਼ਨ SEAL-2
ਪੰਜਾਬ ਪੁਲਿਸ ਵਲੋਂ ‘ਆਪਰੇਸ਼ਨ SEAL-2 ਦਾ ਨਾਂ ਦਿੱਤਾ ਗਿਆ ਹੈ। ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਜੇਕਰ ਕਿਸੇ ਵਾਹਨ ਦੇ ਕਾਗਜ਼ਾਂ ਜਾਂ ਕੋਈ ਹੋਰ ਘਾਟ ਪਾਈ ਜਾਂਦੀ ਹੈ ਤਾਂ ਉਸ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਇਸ ਦੌਰਾਨ ਕਈ ਥਾਵਾਂ ਉੱਤੇ ਛਾਪੇਮਾਰੀ ਵੀ ਕੀਤੀ ਹੈ।
131 ਨਾਕੇ ਲਗਾਏ
ਦੱਸ ਦੇਈਏ ਕਿ ਸਭ ਤੋਂ ਵੱਧ ਨਾਕੇ ਮੁਹਾਲੀ ਜ਼ਿਲ੍ਹੇ ‘ਚ ਲਗਾਏ ਗਏ ਹਨ ਜਿਨ੍ਹਾਂ ਦੀ ਗਿਣਤੀ 46 ਹੈ। ਪਟਿਆਲਾ ‘ਚ 14, ਹੁਸ਼ਿਆਰਪੁਰ ‘ਚ 11, ਮੁਕਤਸਰ ‘ਚ 19, ਬਠਿੰਡਾ ‘ਚ 16, ਮਾਨਸਾ ‘ਚ 8, ਪਠਾਨਕੋਟ ਤੇ ਰੂਪਨਗਰ ‘ਚ 6 ਥਾਵਾਂ ‘ਤੇ ਨਾਕੇ ਲਗਾਏ ਗਏ ਹਨ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਕਿਸੇ ਤਰ੍ਹਾਂ ਦੀ ਸਮਾਜ ਵਿਰੋਧੀ ਹਰਕਤ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਤੁਰੰਤ ਦਿੱਤੀ ਜਾਵੇ।
ਇਹ ਵੀ ਪੜ੍ਹੋ:ਬਾਬਾ ਵੇਂਗਾ ਦੀਆਂ ਦਿਲ ਨੂੰ ਦਹਿਲਾਉਣ ਵਾਲੀਆਂ ਭਵਿੱਖਬਾਣੀਆਂ



