ਪੰਜਾਬ ‘ਚ ਵੱਡਾ ਅਲਰਟ: ਭਾਜਪਾ ਦਫ਼ਤਰ ‘ਤੇ ਹਮਲੇ ਤੋਂ ਬਾਅਦ ਹੁਣ ਮੋਹਾਲੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਹਾਲੀ : ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ‘ਤੇ ਹੋਏ ਹੈਂਡ ਗ੍ਰਨੇਡ…

ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ 'ਤੇ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਬਾਅਦ

ਮੋਹਾਲੀ : ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਬਾਅਦ ਹੁਣ ਮੋਹਾਲੀ ਦੀ ਜ਼ਿਲ੍ਹਾ ਅਦਾਲਤ (Mohali Court) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਭਰੀ ਈਮੇਲ ਨੇ ਸੁਰੱਖਿਆ ਏਜੰਸੀਆਂ ਦੇ ਹੋਸ਼ ਉਡਾ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਪੱਸ਼ਟ ਕੀਤਾ ਹੈ ਕਿ ਸੂਬੇ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਕੂਲ ਵੀ ਨਿਸ਼ਾਨੇ ਤੇ

ਦਹਿਸ਼ਤ ਫੈਲਾਉਣ ਵਾਲੀ ਇਸ ਈਮੇਲ ਵਿੱਚ ਅਦਾਲਤ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਈ ਸਕੂਲਾਂ ਵਿੱਚ ਵੀ ਬੰਬ ਧਮਾਕੇ ਕਰਨ ਦੀ ਗੱਲ ਕਹੀ ਗਈ ਹੈ। ਈਮੇਲ ਭੇਜਣ ਵਾਲੇ ਨੇ ਆਪਣਾ ਸਬੰਧ ‘ਖਾਲਿਸਤਾਨ ਨੈਸ਼ਨਲ ਆਰਮੀ’ ਨਾਲ ਦੱਸਿਆ ਹੈ ਅਤੇ ਹੇਠਾਂ ਇੰਜੀਨੀਅਰ ਗੁਰਨਾਖ ਸਿੰਘ ਸਣੇ ਕੁਝ ਹੋਰ ਨਾਂ ਲਿਖੇ ਹਨ। ਮੇਲ ਵਿੱਚ ਪੰਜਾਬ ਦੇ ਹਾਲਾਤ ਵਿਗਾੜਨ ਅਤੇ ਖਾਲਿਸਤਾਨ ਪੱਖੀ ਪ੍ਰਚਾਰ ਦੀ ਗੱਲ ਵੀ ਕਹੀ ਗਈ ਹੈ।

ਅਦਾਲਤੀ ਕੰਪਲੈਕਸ ਚ ਸਰਚ ਆਪ੍ਰੇਸ਼ਨ

ਧਮਕੀ ਮਿਲਣ ਤੋਂ ਤੁਰੰਤ ਬਾਅਦ ਮੋਹਾਲੀ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਪੁਲਿਸ ਦੀਆਂ ਭਾਰੀ ਟੀਮਾਂ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੇ ਪੂਰੀ ਇਮਾਰਤ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਨਾਮੀ ਸਕੂਲਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੂਰੇ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਨਾਕਾਬੰਦੀ ਕਰਕੇ ਸੁਰੱਖਿਆ ਘੇਰਾ ਸਖ਼ਤ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਸਾਈਬਰ ਸੈੱਲ ਵੱਲੋਂ ਈਮੇਲ ਦੇ ਸਰੋਤ ਦੀ ਜਾਂਚ

ਪੁਲਿਸ ਤੇ ਖੁਫੀਆ ਏਜੰਸੀਆਂ ਹੁਣ ਇਸ ਧਮਕੀ ਭਰੀ ਈਮੇਲ ਦੇ ਪਿੱਛੇ ਮੌਜੂਦ ਅਸਲ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ। ਸਾਈਬਰ ਸੈੱਲ ਵੱਲੋਂ ਮੇਲ ਦੇ ਆਈ.ਪੀ ਐਡਰੈੱਸ ਨੂੰ ਟਰੇਸ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਧਮਕੀਆਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਜਨਤਕ ਥਾਵਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ।

ਹੋਰ ਖ਼ਬਰਾਂ ਜਾਣੋ-
ਪੰਜਾਬ ‘ਚ ਮੌਸਮ ਦਾ ਵਿਗੜਿਆ ਮਿਜ਼ਾਜ: 3 ਦਿਨਾਂ ਲਈ ‘ਆਰੇਂਜ’ ਤੇ ‘ਯੈਲੋ’ ਅਲਰਟ ਜਾਰੀ, ਤੇਜ਼ ਮੀਂਹ ਦੇ ਨਾਲ ਗੜੇਮਾਰੀ ਦੀ ਚੇਤਾਵਨੀ

ਲਿਵਿੰਗ ਇੰਡੀਆ ਨਿਊਜ਼ ਦੇ ਨਾਲ 24/7 ਲਾਈਵ

Leave a Reply

Your email address will not be published. Required fields are marked *