ਚੰਡੀਗੜ੍ਹ (ਇੰਟ.) ਭਾਰਤੀ ਪੁਰਸ਼ ਹਾਕੀ (India Hockey Team)ਟੀਮ ਵਲੋਂ 41 ਸਾਲ ਬਾਅਦ ਟੋਕੀਓ ਓਲੰਪਿਕ ( Tokyo Olympics) ‘ਚ ਜਿੱਤ ਹਾਸਲ ਕਰ ਕੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤੀ ਹਾਕੀ ਟੀਮ ਵਲੋਂ 5-4 ਨਾਲ ਜਿੱਤ ਹਾਸਲ ਕੀਤੀ ਹੈ। ਭਾਰਤ ਨੂੰ ਹਾਕੀ ਵਿਚ ਕਾਂਸੀ ਤਮਗਾ (Men’s hockey bronze) ਦਿਵਾਇਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਜਰਮਨੀ (germany) ਨੂੰ 5-4 ਨਾਲ ਹਰਾ ਕੇ ਇਹ ਮੈਡਲ ਜਿੱਤਿਆ ਹੈ। ਦੋਵੇਂ ਟੀਮਾਂ ਸੈਮੀਫਾਈਨਲ ਵਿੱਚ ਹਾਰ ਗਈਆਂ ਸਨ। ਭਾਰਤ ਨੂੰ 1980 ਤੋਂ ਬਾਅਦ ਇਹ ਮੈਡਲ ਮਿਲਿਆ ਹੈ।
read more-ਪੰਜਾਬ ਸਰਕਾਰ ਵਲੋਂ ਪੰਜਾਬੀ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ, ਖੇਡ ਮੰਤਰੀ ਨੇ ਕੀਤਾ ਟਵੀਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਟੀਮ ਦੀ ਇਸ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ ਹੈ। ਹਾਕੀ ਟੀਮ ਨੂੰ ਵਧਾਈ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਕਾਂਸੀ ਤਮਗ਼ਾ ਜਿੱਤਣ ਵਾਲੀ ਟੀਮ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਦੇ ਪੰਜਾਬ ਤੋਂ ਖਿਡਾਰੀਆਂ ਨੂੰ ਇੱਕ-ਇਕ ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਟਿਆਲਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਇਸ ਬਾਰੇ ਐਲਾਨ ਕੀਤਾ।
read more- ਭਾਰਤ ਨੇ ਜਰਮਨੀ ਨੂੰ 5-4 ਨਾਲ ਹਰਾਇਆ, 41 ਸਾਲ ਬਾਅਦ ਓਲੰਪਿਕ ਵਿਚ ਜਿੱਤਿਆ ਤਮਗਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ਟੀਮ ਨੂੰ ਕਾਂਸੀ ਤਗਮਾ ਜਿੱਤਣ ‘ਤੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ 41 ਸਾਲਾਂ ਬਾਅਦ ਇਹ ਇਤਿਹਾਸਕ ਮੌਕਾ ਸੀ, ਜਦੋਂ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।





