ਲੁਧਿਆਣਾ- ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਵੱਡਾ ਧਮਾਕਾ ਹੋਣ ਦੀ ਖਬਰ ਮਿਲੀ ਹੈ। ਇਸ ਧਮਾਕੇ ਤੋਂ ਬਾਅਦ ਕੋਰਟ ਕੰਪਲੈਕਸ ਵਿਚ ਹਫੜਾ-ਦਫੜੀ ਮਚ ਗਈ ਹੈ। ਧਮਾਕੇ ਤੋਂ ਬਾਅਦ 2 ਲੋਕਾਂ ਦੀ ਮੌਤ ਦੀਆਂ ਖਬਰਾਂ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਧਮਾਕਾ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ਬਾਥਰੂਮ ਵਿਚ ਹੋਇਆ ਹੈ। ਇਸ ਦੌਰਾਨ 5 ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ।
Also Read: ਪੰਜਾਬ ਸਿਆਸਤ ‘ਚ ਵੱਡੇ ਧਮਾਕੇ ਦੇ ਆਸਾਰ! ਬੱਬੂ ਮਾਨ ਤੇ AAP ਆਗੂ ਰਾਘਵ ਚੱਢਾ ਵਿਚਾਲੇ ਹੋਈ ਮੁਲਾਕਾਤ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਅਦਾਲਤ ਦੀ 9 ਨੰਬਰ ਕੋਰਟ ਦੀ ਤੀਜੀ ਮੰਜ਼ਿਲ ਦੇ ਬਾਥਰੂਮ ‘ਚ ਬੰਬ ਧਮਾਕਾ ਹੋਇਆ, ਇਸ ਦੌਰਾਨ 2 ਲੋਕਾਂ ਦੀ ਮੌਤ ਤੇ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਇਮਾਰਤ ਹਿੱਲ ਗਈ। ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਹੇਠਾਂ ਪਾਰਕਿੰਗ ਵਿੱਚ ਖੜ੍ਹੀਆਂ ਕਾਰਾਂ ਵੀ ਨੁਕਸਾਨੀਆਂ ਗਈਆਂ। ਫਿਲਹਾਲ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਦੇਖੋ ਵੀਡੀਓ



