ਚੰਡੀਗੜ੍ਹ : ਪੰਜਾਬ ਦੀ ਸਿਆਸਤ ਦਾ ਵੱਡਾ ਨਾਂ ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਦੇ ਭਾਂਜੇ ਜੋਗਿੰਦਰ ਸਿੰਘ ਮਾਨ (Joginder Singh Mann) ਨੇ ਪਾਰਟੀ ਅਤੇ ਕੈਬਨਿਟ ਰੈਂਕ ਦੀ ਪ੍ਰਧਾਨਗੀ ਛੱਡ ਦਿੱਤੀ ਹੈ। ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਮਾਨ ਨੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਮਾਨ ਜੋ 1985, 1992 ਅਤੇ 2002 ਵਿੱਚ ਫਗਵਾੜਾ ਤੋਂ ਵਿਧਾਇਕ ਰਹੇ ਹਨ, ਉਹ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਸਰਕਾਰਾਂ ਵਿੱਚ ਮੰਤਰੀ ਰਹੇ ਹਨ।
Also Read : ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਬਰਾਮਦ ਕੀਤੀ 2.5 ਕਿਲੋ RDX
ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਸਨ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਕਾਂਗਰਸ ਦੇ ਝੰਡੇ ‘ਚ ਲਪੇਟਿਆ ਜਾਵੇ ਪਰ ਮਹਾਰਾਜਾ, ਕੈਪਟਨ ਅਤੇ ਸਿੱਧੂ ਵਰਗੇ ਧਨਾਢ ਅਤੇ ਮੌਕਾਪ੍ਰਸਤਾਂ ਦੀ ਸ਼ਹਿ ‘ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਪਨਾਹ ਦੇਣ ਕਾਰਨ ਹੁਣ ਉਨ੍ਹਾਂ ਦੀ ਜ਼ਮੀਰ ਪਾਰਟੀ ਅੰਦਰ ਰਹਿਣ ਦੀ ਇਜਾਜ਼ਤ ਨਹੀਂ ਦਿੰਦੀ।



