ਪੰਜਾਬ ਦੀ ਸਿਆਸਤ ਵਿਚ ਵੱਡਾ ਦਲ ਬਦਲ ਹੋਇਆ ਹੈ। ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਮੌਜੂਦਾ ਐਮਪੀ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਉਹ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵੀ ਜਿੱਤ ਚੁੱਕੇ ਹਨ। ਇਸ ਦੌਰਾਨ ਦਿੱਲੀ ਵਿਚ ਭਾਜਪਾ ‘ਚ ਸ਼ਮੂਲੀਅਤ ਦੌਰਾਨ ਬਿੱਟੂ ਨੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਬਿੱਟੂ ਨੇ ਕਿਹਾ ਕਿ ਉਹ ਸ਼ਹੀਦ ਪਰਿਵਾਰ ਵਿਚੋਂ ਹਨ। ਉਨ੍ਹਾਂ ਨੇ ਪੰਜਾਬ ਸੂਬੇ ਦੇ ਮਾੜੇ ਤੋਂ ਮਾੜੇ ਹਾਲਾਤ ਦੇਖੇ ਹਨ, ਜਿਨ੍ਹਾਂ ਵਿਚੋਂ ਪੰਜਾਬ ਨੂੰ ਬਾਹਰ ਆਉਂਦਾ ਵੀ ਦੇਖਿਆ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਨਾਲ ਬਹੁਤ ਪਿਆਰ ਕਰਦੇ ਹਨ, ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ, ਜਿਸ ਲਈ ਇਕ ਪੁਲ ਦੀ ਲੋੜ ਹੈ ਅਤੇ ਉਹ ਇਸ ਵਿਚਾਲੇ ਪੁਲ ਦਾ ਕੰਮ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਅੱਗੇ ਵੀ ਮੋਦੀ ਸਰਕਾਰ ਹੀ ਆਵੇਗੀ। ਪੰਜਾਬ ਦੇ ਕਿਸਾਨਾਂ ਲਈ, ਪੰਜਾਬ ਦੇ ਦੁਕਾਨਦਾਰਾਂ ਲਈ, ਪੰਜਾਬ ਦੀ ਇੰਡਸਟਰੀ ਦੀ ਅੱਜ ਬਾਂਹ ਫੜਨ ਦੀ ਲੋੜ ਹੈ। ਉਹ ਕੇਂਦਰ ਸਰਕਾਰ ਅਤੇ ਪੰਜਾਬ ਵਿਚਾਲੇ ਇਕ ਕੜੀ ਦਾ ਕੰਮ ਕਰਨਗੇ। ਉਨ੍ਹਾਂ ਇਸ ਦੌਰਾਨ ਅਕਾਲੀ ਦਲ ਉਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਤਿੰਨ ਖੇਤੀ ਬਿੱਲ ਅਕਾਲੀ ਦਲ ਹੀ ਲੈ ਕੇ ਆਇਆ ਸੀ, ਬਾਅਦ ਵਿਚ ਇਹ ਪਿੱਛੇ ਹਟ ਗਏ ਅਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ। ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ।
ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ, ਐਮਪੀ ਰਵਨੀਤ ਬਿੱਟੂ ਭਾਜਪਾ ਵਿਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ ਵਿਚ ਵੱਡਾ ਦਲ ਬਦਲ ਹੋਇਆ ਹੈ। ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਮੌਜੂਦਾ ਐਮਪੀ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ…
