ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਕੇਂਦਰ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਕਾਰਨ ਸਰਕਾਰੀ ਕਰਮਚਾਰੀ ਜਨਰਲ ਪ੍ਰੋਵੀਡੈਂਟ ਫੰਡ ਖਾਤੇ ਵਿੱਚ ਜਮ੍ਹਾਂ ਰਕਮ ਤੋਂ ਵੱਧ ਵਿਆਜ ਨਹੀਂ ਲੈ ਸਕਣਗੇ। ਪਹਿਲਾ ਮੁਲਾਜ਼ਮਾਂ ਨੂੰ ਖੁੱਲੀ ਛੋਟ ਸੀ ਕਿ ਉਹ ਆਪਣੇ GPF ਖਾਤੇ ਵਿੱਚ ਜਿੰਨੀ ਮਰਜ਼ੀ ਰਕਮ ਜਮ੍ਹਾਂ ਕਰਵਾ ਸਕਦੇ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ।
ਪੰਜਾਬ ਦੇ ਮੁਲਾਜ਼ਮ ਹੁਣ ਇੱਕ ਸਾਲ ਵਿੱਚ ਸਿਰਫ਼ 5 ਲੱਖ ਰੁਪਏ ਹੀ ਜੀਪੀਐਫ ਖਾਤੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਹੁਣ ਸਰਕਾਰੀ ਮੁਲਾਜ਼ਮ ਆਪਣੀ ਤਨਖ਼ਾਹ ਦੇ ਸਿਰਫ਼ 40 ਹਜ਼ਾਰ ਰੁਪਏ ਹੀ GPF ਖਾਤੇ ਵਿੱਚ ਜਮ੍ਹਾਂ ਕਰਵਾ ਸਕਣਗੇ। ਹੋਰ ਜਾਣਕਾਰੀ ਦਿੰਦੇ ਹੋਏ ਦੱਸ ਦੇਈਏ ਕਿ 2023-24 ਦੌਰਾਨ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮੁਲਾਜ਼ਮ ਅਤੇ ਅਧਿਕਾਰੀ ਜੀਪੀਐਫ ਵਿੱਚ 5 ਲੱਖ ਰੁਪਏ ਤੋਂ ਵੱਧ ਜਮ੍ਹਾਂ ਨਹੀਂ ਕਰਵਾ ਸਕਣਗੇ।
GPF ਦੀ ਰਕਮ ਨੂੰ ਐਡਜਸਟ ਕਰਨਾ
ਸਰਕਾਰੀ ਅਧਿਕਾਰੀ ਦੀ GPF ਵਿੱਚ ਜਮ੍ਹਾਂ ਰਕਮ ਸਾਲਾਨਾ 5 ਲੱਖ ਰੁਪਏ ਤੋਂ ਵੱਧ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਦਰਅਸਲ ਸਬੰਧਿਤ ਵਿਭਾਗ ਦੁਆਰਾ ਬਾਕੀ ਮਹੀਨਿਆਂ ਵਿੱਚ GPF ਦੀ ਰਕਮ ਨੂੰ ਨਿਰਧਾਰਤ ਸੀਮਾ ਦੇ ਅੰਦਰ ਐਡਜਸਟ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਅਧਿਕਾਰੀ ਦਾ GPF ਪਹਿਲਾਂ ਹੀ 5 ਲੱਖ ਰੁਪਏ ਤੋਂ ਵੱਧ ਹੋਇਆ, ਤਾਂ ਇਸ ਦੌਰਾਨ ਬਾਕੀ ਜੋ ਵੀ ਮਹੀਨੇ ਬਚੇ ਉਹਨਾਂ ਦੌਰਾਨ ਕਰਮਚਾਰੀਆਂ ਦਾ ਬਾਕੀ GPF ਜਮ੍ਹਾ ਨਹੀਂ ਕੀਤਾ ਜਾਵੇਗਾ।



