ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ! ਅਹੁਦੇ ਤੋਂ ਹਟਾਉਣ ਖਿਲਾਫ਼ ਦਾਇਰ ਪਟੀਸ਼ਨ ਰੱਦ

ਚੰਡੀਗੜ੍ਹ : ਮਹਿਲਾ ਕਮਿਸ਼ਨ ਪੰਜਾਬ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਮਨੀਸ਼ਾ ਗੁਲਾਟੀ ਵੱਲੋਂ ਅਹੁਦੇ ਤੋਂ ਹਟਾਉਣ ਖਿਲਾਫ਼ ਦਾਇਰ ਪਟੀਸ਼ਨ…

ਚੰਡੀਗੜ੍ਹ : ਮਹਿਲਾ ਕਮਿਸ਼ਨ ਪੰਜਾਬ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਮਨੀਸ਼ਾ ਗੁਲਾਟੀ ਵੱਲੋਂ ਅਹੁਦੇ ਤੋਂ ਹਟਾਉਣ ਖਿਲਾਫ਼ ਦਾਇਰ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।

 ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਛੁੱਟੀ ਕਰ ਦਿੱਤੀ ਸੀ।  ਸਰਕਾਰ ਨੇ ਇਸਦੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ। ਜਾਣਕਾਰੀ ਅਨੁਸਾਰ ਮਨੀਸ਼ਾ ਗੁਲਾਟੀ ਨੂੰ 18 – 9 – 2020 ਨੂੰ ਦਿੱਤਾ ਗਿਆ ਐਕਸਟੇਂਸ਼ਨ ਪੰਜਾਬ ਸਰਕਾਰ ਨੇ ਵਾਪਸ ਲੈ ਲਈ ਸੀ।

ਜ਼ਿਕਰਯੋਗ ਹੈ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਪਿਛਲੀ ਕਾਂਗਰਸ ਸਰਕਾਰ ਨੇ ਵਧਾਈ ਸੀ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਦੀ ਕੈਪਟਨ ਸਰਕਾਰ ਨੇ ਜਾਰੀ ਕੀਤੇ ਸਨ।

Leave a Reply

Your email address will not be published. Required fields are marked *