ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾ ਦੀ ਰਿਆਇਤ ਦੇਣ ਉੱਤੇ ਰੌਕ ਲਗਾ ਦਿੱਤੀ ਗਈ ਹੈ।
ਪੂਰੇ ਪੰਜਾਬ ਵਿਚ ਕਰਫਿਊ ਲਗਾਉਣ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਅਧਿਕਾਰਕ ਟਵੀਟਰ ਹੈਂਡਲ ਉੱਤੇ ਦਿੱਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਹੈ ਕਿ ਮੁੱਖ ਸਕੱਤਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨਾਲ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਨਾਂ ਕਿਸੇ ਢਿੱਲ ਤੋਂ ਪੂਰੇ ਪੰਜਾਬ ਵਿਚ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ ਅਤੇ ਸਾਰੇ ਡੀਸੀਜ਼ੀ ਨੂੰ ਸਖਤੀ ਨਾਲ ਇਹ ਹੁਕਮ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ 31 ਮਾਰਚ ਤੱਕ ਲਾਕਡਾਊਨ ਕਰਨ ਦੇ ਹੁਕਮ ਦਿੱਤੇ ਸਨ ਅਤੇ ਇਸ ਦੌਰਾਨ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਜਾਰੀ ਰੱਖਣ ਦੀ ਆਗਿਆ ਦਿੱਤੀ ਗਈ ਸੀ।

