Big Breaking : ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ, ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਪੱਤਰ

ਨਵੀਂ ਦਿੱਲੀ: ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਅਤੇ ਵੱਧਦੇ ਸਿਆਸੀ ਦਬਾਅ ਦਰਮਿਆਨ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ…

ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਅਤੇ ਵੱਧਦੇ ਸਿਆਸੀ ਦਬਾਅ ਦਰਮਿਆਨ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ

ਨਵੀਂ ਦਿੱਲੀ: ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਅਤੇ ਵੱਧਦੇ ਸਿਆਸੀ ਦਬਾਅ ਦਰਮਿਆਨ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਦਿੱਤਾ ਹੈ। ਇਸ ਫੈਸਲੇ ਦੀ ਜਾਣਕਾਰੀ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ‘ਕਾਕਰੋਚ ਜਨਤਾ ਪਾਰਟੀ’ (CJP) ਵਿਚਕਾਰ ਹੋਣ ਵਾਲੀ ਤੀਜੇ ਗੇੜ ਦੀ ਅਹਿਮ ਬੈਠਕ ਤੋਂ ਕੁਝ ਘੰਟੇ ਪਹਿਲਾਂ ਆਪਣੇ ਐਕਸ (X) ਹੈਂਡਲ ਰਾਹੀਂ ਸਾਂਝੀ ਕੀਤੀ।

ਵਿਦਿਆਰਥੀਆਂ ਦੀ ਮੰਗ ਹੋਈ ਪੂਰੀ

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਡਟੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਸਭ ਤੋਂ ਅਹਿਮ ਮੰਗ ਸੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਅਤੇ CJP ਵਿਚਕਾਰ ਹੋਈ ਗੱਲਬਾਤ ਸਿੱਖਿਆ ਮੰਤਰੀ ਦੇ ਅਸਤੀਫ਼ੇ ‘ਤੇ ਹੀ ਅੜੀ ਹੋਈ ਸੀ। ਦੱਸ ਦੇਈਏ ਕਿ CJP ਨੇ ਸਾਫ਼ ਕਰ ਦਿੱਤਾ ਸੀ ਕਿ ਜਦੋਂ ਤੱਕ ਸਰਕਾਰ ਧਰਮੇਂਦਰ ਪ੍ਰਧਾਨ ਨੂੰ ਬਰਖਾਸਤ ਨਹੀਂ ਕਰਦੀ, ਉਦੋਂ ਤੱਕ ਕਿਸੇ ਵੀ ਤਰ੍ਹਾਂ ਦੀ ਅਗਲੀ ਗੱਲਬਾਤ ਨਹੀਂ ਹੋ ਸਕਦੀ।

ਜਾਣੋ ਕੀ ਹਨ ਪ੍ਰਦਰਸ਼ਨਕਾਰੀਆਂ ਦੀਆਂ 3 ਪ੍ਰਮੁੱਖ ਮੰਗਾਂ

ਪਹਿਲੀ ਮੰਗ ਇਹ ਸੀ ਕਿ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ। ਦੂਜੀ ਮੰਗ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ। ਤੀਸਰੀ ਮੰਗ ਨੀਟ ਪੇਪਰ ਲੀਕ ਮਾਮਲੇ ਤੋਂ ਬਾਅਦ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਹੋਈ ਬੈਠਕ ਦੌਰਾਨ ਕੇਂਦਰ ਸਰਕਾਰ ਨੇ ਵਿਦਿਆਰਥੀਆਂ ‘ਤੇ ਕਾਨੂੰਨੀ ਕਾਰਵਾਈ ਨਾ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀਆਂ ਦੋ ਮੰਗਾਂ ‘ਤੇ ਸਹਿਮਤੀ ਜਤਾਈ ਸੀ, ਪਰ ਅਸਤੀਫ਼ੇ ਦੀ ਮੰਗ ‘ਤੇ ਚੁੱਪੀ ਧਾਰੀ ਹੋਈ ਸੀ। ਜੋ 25 ਜੁਲਾਈ ਨੂੰ ਉਹਨਾਂ ਦੀ ਉਹ ਮੰਗ ਵੀ ਪੂਰੀ ਹੋ ਗਈ।

ਦੇਸ਼ ਦੇ ਯੂਥ ਦੇ ਸੁਪਨਿਆਂ ਦਾ ਸਤਿਕਾਰ’: ਧਰਮੇਂਦਰ ਪ੍ਰਧਾਨ

ਧਰਮੇਂਦਰ ਪ੍ਰਧਾਨ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰਦੇ ਹੋਏ ਆਪਣੇ ਐਕਸ (X) ਅਕਾਊਂਟ ‘ਤੇ ਲਿਖਿਆ ਕਿ “ਮੈਂ ਇਸ ਦੇਸ਼ ਦੇ ਯੁਵਾਵਾਂ ਦੀਆਂ ਆਸਾਂ, ਭਾਵਨਾਵਾਂ ਅਤੇ ਵਾਜਬ ਉਮੀਦਾਂ ਦਾ ਡੂੰਘਾ ਸਤਿਕਾਰ ਕਰਦਾ ਹਾਂ। ਭਾਰਤ ਦੀ ਨੌਜਵਾਨ ਪੀੜ੍ਹੀ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਾਡੇ ਰਾਜਨੀਤਿਕ ਅਤੇ ਸਮਾਜਿਕ ਜੀਵਨ ਦਾ ਨੈਤਿਕ ਸੰਕਲਪ ਰਿਹਾ ਹੈ। ਮੈਂ ਮਾਨਯੋਗ ਪ੍ਰਧਾਨ ਮੰਤਰੀ ਜੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਣ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਾ ਹਾਂ।”

ਜੰਤਰਮੰਤਰਤੇ ਜਸ਼ਨ ਦਾ ਮਾਹੌਲ

ਜਿਵੇਂ ਹੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖ਼ਬਰ ਸਾਹਮਣੇ ਆਈ, ਦਿੱਲੀ ਦੇ ਜੰਤਰ-ਮੰਤਰ ‘ਤੇ ਮੌਜੂਦ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਪ੍ਰਦਰਸ਼ਨ ਵਾਲੀ ਥਾਂ ‘ਤੇ ਜਸ਼ਨ ਸ਼ੁਰੂ ਹੋ ਗਿਆ। ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਾਕਰੋਚ ਜਨਤਾ ਪਾਰਟੀ (CJP) ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ — “ਸਟੂਡੈਂਟ ਪਾਵਰ ਜ਼ਿੰਦਾਬਾਦ”. ਪਿਛਲੇ ਕੁਝ ਦਿਨਾਂ ਵਿੱਚ ਇਹ ਅੰਦੋਲਨ ਦੇਸ਼ ਦੇ ਦਰਜਨਾਂ ਸ਼ਹਿਰਾਂ ਵਿੱਚ ਫੈਲ ਗਿਆ ਸੀ ਅਤੇ ਵਿਰੋਧੀ ਧਿਰਾਂ ਵੱਲੋਂ ਵੀ ਵਿਦਿਆਰਥੀਆਂ ਦੇ ਹੱਕ ਵਿੱਚ ਆਉਣ ਨਾਲ ਸਰਕਾਰ ‘ਤੇ ਭਾਰੀ ਸਿਆਸੀ ਦਬਾਅ ਬਣ ਗਿਆ ਸੀ। ਅੰਤ ਵਿੱਚ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਅੱਗੇ ਝੁਕਣਾ ਪਿਆ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 केंद्रीय शिक्षा मंत्री धर्मेंद्र प्रधान ने दिया इस्तीफा,नीट पेपर लीक विवाद के बाद दिया इस्तीफा

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *