ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲਾਰੈਂਸ਼ ਬਿਸ਼ਨੋਈ ਨੇ ਕੋਰਟ ਵਿੱਚ ਅਰਜ਼ੀ ਲਗਾਈ ਹੈ ਕਿ ਮੇਰੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਹੀ ਮੈਂ ਮੂਸੇਵਾਲਾ ਤੋਂ ਕੋਈ ਫਿਰੌਤੀ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਗਲਤ ਤਰੀਕੇ ਨਾਲ ਫਸਾਇਆ ਜਾ ਰਿਹਾ ਹੈ।
ਲਾਰੈਂਸ ਬਿਸ਼ਨੋਈ ਦਾ ਕਹਿਣਾ ਹੈ ਕਿ ਜਦੋਂ ਕਤਲ ਹੋਇਆ ਮੈਂ ਉਥੇ ਮੌਜੂਦ ਨਹੀਂ ਸੀ ਅਤੇ ਨਾ ਹੀ ਮੈਂ ਕਤਲ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਹੀ ਮੈ ਫਿਰੌਤੀ ਮੰਗੀ ਹੈ।
