ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵੱਡੇ ਦਾਅਵੇ

ਚੰਡੀਗੜ੍ਹ : ਅੰਮ੍ਰਿਤਪਾਲ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ…

ਚੰਡੀਗੜ੍ਹ : ਅੰਮ੍ਰਿਤਪਾਲ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਬ੍ਰਿਜਾ ਕਾਰ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਭਜਣ ਵਿੰਚ ਮਦਦ ਕਰਨ ਵਾਲੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਤੇਜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਦਾ ਦਾਅਵਾ 

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਪਿੰਡ ਵਿੱਚ ਗੁਰਦੁਆਰਾ ਸਾਹਿਬ ਵਿਖੇ ਗਿਆ ਸੀ, ਜਿੱਥੇ ਉਸਨੇ ਕੱਪੜੇ ਬਦਲੇ ਹਨ। ਇੱਥੋਂ ਪੈਟ ਸ਼ਾਰਟ ਪਾ ਕੇ ਨਿਕਲ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਅਰਜਕਤਾ ਫੈਲਾਉਣ ਵਾਲੇ ਵਿਅਕਤੀਆਂ ਨੂੰ ਫੜ੍ਹਨ ਲਈ ਹਰ ਵਿਅਕਤੀ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 154 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਿਲਾਫ ਐੱਨਐੱਸਏ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਿਲਾਫ ਗੈਰ ਜ਼ਮਾਨਤ ਵਰੰਟ ਜਾਰੀ ਹੋ ਚੁੱਕਿਆ ਹੈ।

ਪੰਜਾਬ ਪੁਲਿਸ ਦੇ ਆਈਜੀ ਦਾ ਦਾਅਵਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਅਫਵਾਹਾਂ ਉੱਤੇ ਯਕੀਨ ਨਾ ਕਰੋ।

 

Leave a Reply

Your email address will not be published. Required fields are marked *