ਅੰਮ੍ਰਿਤਸਰ ‘ਚ ਵੱਡੀ ਸਾਜਿਸ਼ ਨਾਕਾਮ, ਕਰੋੜਾਂ ਦੀ ਹੈਰੋਇਨ ਅਤੇ ਅਫੀਮ ਸਮੇਤ ਹਥਿਆਰਾਂ ਦੀ ਖੇਪ ਬਰਾਮਦ

ਅੰਮ੍ਰਿਤਸਰ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ…

ਅੰਮ੍ਰਿਤਸਰ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ, ਉਨ੍ਹਾਂ ਨੇ ਵੱਡੀ ਮਾਤਰਾ ਵਿੱਚ 72 ਪਿਸਤੌਲ, 44 ਮੈਗਜ਼ੀਨ, 100 ਰਾਊਂਡ, ਇੱਕ ਕਿਲੋ ਹੈਰੋਇਨ ਸਮੇਤ 72 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਹ ਸਮਗਰੀ ਬੀਓਪੀ ਮਹਿੰਦੀਪੁਰ ਖੇਮਕਰਨ ਸੈਕਟਰ ਤੋਂ ਬਰਾਮਦ ਕੀਤੀ ਗਈ ਹੈ। ਬੀਐਸਐਫ ਨੂੰ ਸ਼ੱਕ ਹੈ ਕਿ ਇਹ ਬਰਾਮਦਗੀ ਇੱਕ ਡਰੋਨ ਰਾਹੀਂ ਕੀਤੀ ਗਈ ਸੀ। ਇਸ ਤੋਂ ਇਲਾਵਾ ਦੇਰ ਰਾਤ ਰਾਜਤਾਲ ਵਿੱਚ ਡਰੋਨ ਦੀ ਆਵਾਜ਼ ਵੀ ਸੁਣਾਈ ਦਿੱਤੀ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਫਿਲਹਾਲ ਸਰਚ ਆਪਰੇਸ਼ਨ ਜਾਰੀ ਹੈ।

Leave a Reply

Your email address will not be published. Required fields are marked *