ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਜਿਹੜੇ ਮੁਲਾਜ਼ਮਾਂ ਨੇ ਅਜੇ ਤੱਕ ਕੋਰੋਨਾ ਵਾਇਰਸ ਦੀ ਇਕ ਵੀ ਡੋਜ਼ ਨਹੀਂ ਲਗਵਾਈ ਹੈ। ਹੁਣ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਛੁੱਟੀ ‘ਤੇ ਭੇਜਣ ਦੀ ਤਿਆਰੀ ਕਰ ਰਹੀ ਹੈ। ਇਕ ਵੀ ਡੋਜ਼ ਨਾ ਲਗਵਾਉਣ ਵਾਲੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਛੁੱਟੀ ‘ਤੇ ਭੇਜਣ ਦਾ ਫੈਸਲਾ ਲਿਆ ਗਿਆ ਹੈ।
ਉੱਚ ਪੱਧਰੀ ਵਰਚੂਅਲ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਮੌਜੂਦਾ ਕੋਵਿਡ ਪਾਬੰਦੀਆਂ ਨੂੰ 30 ਸਤੰਬਰ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ, ਜਿਸ ਵਿਚ ਮਾਸਕ ਪਹਿਨਣ ਦੇ ਨਾਲ ਨਾਲ ਸਮਾਜਿਕ ਦੂਰੀਆਂ ਸਮੇਤ ਸਖਤੀ ਨਾਲ ਲਾਗੂ ਹੋਣ ਵਾਲੇ ਸਾਰੇ ਇਕੱਠਾਂ ‘ਤੇ 300 ਦੀ ਸੀਮਾ ਹੈ।
Read more- ਰੋਡਵੇਜ਼ ਮੁਲਾਜ਼ਮਾਂ ਨੇ ਸਿਸਵਾਂ ਫਾਰਮ ਹਾਊਸ ਦੇ ਬਾਹਰ ਧਰਨਾ ਕੀਤਾ ਖਤਮ
ਦੱਸਣਯੋਗ ਹੈ ਕਿ ਉੱਚ ਪੱਧਰੀ ਵਰਚੂਅਲ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਕਦਮ ਚੁੱਕਦੇ ਹੋਏ ਐਲਾਨ ਕੀਤਾ ਹੈ ਕਿ ਮੈਡੀਕਲ ਕਾਰਨਾਂ ਨੂੰ ਛੱਡ ਕੇ ਕਿਸੇ ਵੀ ਸਰਕਾਰੀ ਮੁਲਾਜ਼ਮ ਨੇ ਕੋਵਿਡ-19 ਦੀ ਪਹਿਲੀ ਖ਼ੁਰਾਕ ਵੀ ਨਹੀਂ ਲਈ ਤਾਂ ਉਸ ਨੂੰ 15 ਸਤੰਬਰ ਤੋਂ ਬਾਅਦ ਲਾਜ਼ਮੀ ਤੌਰ ‘ਤੇ ਛੁੱਟੀਆਂ ‘ਤੇ ਭੇਜ ਦਿੱਤਾ ਜਾਵੇਗਾ। ਅਧਿਆਪਕ ਤੇ ਗੈਰ ਅਧਿਆਪਕ ਅਮਲਾ ਸਕੂਲਾਂ ਵਿਚ ਜਾ ਸਕਦਾ ਹੈ, ਜੇਕਰ ਉਨ੍ਹਾਂ ਨੇ 4 ਹਫ਼ਤੇ ਪਹਿਲਾਂ ਪਹਿਲੀ ਕੋਵਿਡ ਖ਼ੁਰਾਕ ਲਈ ਹੈ ਪ੍ਰੰਤੂ ਹਫ਼ਤਾਵਾਰੀ ਆਰ.ਟੀ.ਪੀ.ਸੀ.ਆਰ ਟੈਸਟ ਯਕੀਨੀ ਹੋਵੇਗਾ। ਮੁੱਖ ਮੰਤਰੀ ਵਲੋਂ ਅਧਿਆਪਕਾਂ, ਬੱਚਿਆਂ ਦੇ ਮਾਪਿਆਂ, ਵਿਕਰੇਤਾਵਾਂ, ਖਾਣ-ਪੀਣ ਵਾਲੀਆਂ/ਮਿਠਾਈਆਂ ਦੀਆਂ ਦੁਕਾਨਾਂ ਤੇ ਢਾਬੇ ‘ਤੇ ਕੰਮ ਕਰਨ ਵਾਲੇ ਸਟਾਫ਼ ਨੂੰ ਕੋਰੋਨਾ ਦੀ ਪਹਿਲੀ ਖ਼ੁਰਾਕ ਜ਼ਰੂਰੀ ਤੌਰ ‘ਤੇ ਦੇਣ ਲਈ ਕਿਹਾ ਗਿਆ ਹੈ।




