Big ED action in Punjab: ਜਲੰਧਰ ਸਣੇ ਕਈ ਸ਼ਹਿਰਾਂ ਵਿੱਚ ਵਪਾਰੀਆਂ ਤੇ CA ਦੇ ਟਿਕਾਣਿਆਂ ’ਤੇ ਛਾਪੇਮਾਰੀ, ਕੇਜਰੀਵਾਲ ਬੋਲੇ- “ਡਰਨ ਦੀ ਲੋੜ ਨਹੀਂ, ਸਰਕਾਰ ਤੁਹਾਡੇ ਨਾਲ”

ਜਲੰਧਰ : ਪੰਜਾਬ ਦੇ ਕਾਰੋਬਾਰੀ ਜਗਤ ਤੋਂ ਇਸ ਵੇਲੇ ਦੀ ਇੱਕ ਬੇਹੱਦ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਵੱਲੋਂ ਜਲੰਧਰ…

ਪੰਜਾਬ ਦੇ ਕਾਰੋਬਾਰੀ ਜਗਤ ਤੋਂ ਇਸ ਵੇਲੇ ਦੀ ਇੱਕ ਬੇਹੱਦ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ

ਜਲੰਧਰ : ਪੰਜਾਬ ਦੇ ਕਾਰੋਬਾਰੀ ਜਗਤ ਤੋਂ ਇਸ ਵੇਲੇ ਦੀ ਇੱਕ ਬੇਹੱਦ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਵੱਲੋਂ ਜਲੰਧਰ ਸਣੇ ਪੰਜਾਬ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਈ.ਡੀ. ਨੇ ਕਈ ਨਾਮਵਰ ਵਪਾਰੀਆਂ, ਚਾਰਟਰਡ ਅਕਾਊਂਟੈਂਟਸ (CA) ਅਤੇ ਸਿਆਸੀ ਆਗੂਆਂ ਦੇ ਘਰਾਂ ਤੇ ਦਫ਼ਤਰਾਂ ’ਚ ਦਸਤਕ ਦਿੱਤੀ ਹੈ। ਇਸ ਅਚਨਚੇਤ ਕਾਰਵਾਈ ਤੋਂ ਬਾਅਦ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿੱਚ ਭਾਰੀ ਹੜਕੰਪ ਮਚ ਗਿਆ ਹੈ।

ਜਲੰਧਰ ਬਣਿਆ ਮੁੱਖ ਕੇਂਦਰ

ਈ.ਡੀ. ਦੀਆਂ ਵੱਖ-ਵੱਖ ਟੀਮਾਂ ਨੇ ਸਵੇਰੇ-ਸਵੇਰੇ ਹੀ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਇਹ ਕਾਰਵਾਈ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਵਿੱਤੀ ਲੈਣ-ਦੇਣ ਅਤੇ ਟੈਕਸ ਸਬੰਧੀ ਮਾਮਲਿਆਂ ਨੂੰ ਲੈ ਕੇ ਇਹ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਅਧਿਕਾਰਤ ਤੌਰ ’ਤੇ ਅਜੇ ਤੱਕ ਇਹ ਸਾਫ਼ ਨਹੀਂ ਹੋ ਸਕਿਆ ਕਿ ਇਹ ਛਾਪੇਮਾਰੀ ਕਿਸ ਖਾਸ ਕੇਸ ਦੇ ਸਬੰਧ ਵਿੱਚ ਕੀਤੀ ਗਈ ਹੈ, ਪਰ ਇਸ ਐਕਸ਼ਨ ਨੇ ਸੂਬੇ ਦੀ ਸਿਆਸਤ ਅਤੇ ਵਪਾਰਕ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ।

ਅਰਵਿੰਦ ਕੇਜਰੀਵਾਲ ਦਾ ਤਿੱਖਾ ਹਮਲਾ

ਇਸ ਸਾਰੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕੇਂਦਰ ਸਰਕਾਰ ਅਤੇ ਈ.ਡੀ. ’ਤੇ ਸਖ਼ਤ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਈ.ਡੀ. ਨੂੰ ‘ਈ.ਡੀ. ਪਾਰਟੀ’ ਕਹਿ ਕੇ ਤਨਜ਼ ਕੱਸਦਿਆਂ ਲਿਖਿਆ ਕਿ ਇਹ ਏਜੰਸੀ ਅੱਜ ਫਿਰ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਉਨ੍ਹਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਵਪਾਰੀਆਂ ਨੂੰ ਦਿੱਤਾ ਭਰੋਸਾ- “ਪੂਰਾ ਪੰਜਾਬ ਤੁਹਾਡੇ ਨਾਲ ਹੈ”

ਆਪਣੇ ਬਿਆਨ ਵਿੱਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਮੂਹ ਕਾਰੋਬਾਰੀਆਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਕਿਸੇ ਵੀ ਵਪਾਰੀ ਨੂੰ ਘਬਰਾਉਣ ਜਾਂ ਡਰਨ ਦੀ ਬਿਲਕੁਲ ਲੋੜ ਨਹੀਂ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੂਰਾ ਪੰਜਾਬ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਚੱਟਾਨ ਵਾਂਗ ਆਪਣੇ ਵਪਾਰੀਆਂ ਦੇ ਨਾਲ ਖੜ੍ਹੀ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰੇ ਇੱਕਜੁੱਟ ਹੋ ਕੇ ਇਸ ਧੱਕੇਸ਼ਾਹੀ ਅਤੇ ਈ.ਡੀ. ਦੀ ਕਾਰਵਾਈ ਦਾ ਡਟ ਕੇ ਮੁਕਾਬਲਾ ਕਰਾਂਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਧੂਰੀ ’ਚ ਹੱਥ ’ਚ ਪੈਟਰੋਲ ਦੀ ਬੋਤਲ ਲੈ ਕੇ ਮੋਬਾਈਲ ਟਾਵਰ ’ਤੇ ਚੜ੍ਹਿਆ ਬੇਰੁਜ਼ਗਾਰ ETT ਅਧਿਆਪਕ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *