ਪੰਜਾਬ ‘ਚ ਕਿਸਾਨੀ ਅੰਦੋਲਨ ਦਾ ਵੱਡਾ ਧਮਾਕਾ: CM ਅਤੇ ਮੰਤਰੀਆਂ ਦੇ ਘਰਾਂ ਦਾ ਘੇਰਾਓ, ਜਾਣੋ ਕੀ ਹਨ ਮੁੱਖ ਮੰਗਾਂ

ਅੰਮ੍ਰਿਤਸਰ : ਕਿਸਾਨ ਮਜ਼ਦੂਰ ਮੋਰਚਾ (KMM) ਪੰਜਾਬ ਦੇ ਸੱਦੇ ‘ਤੇ ਅੱਜ ਪੂਰੇ ਸੂਬੇ ਵਿੱਚ ਸਰਕਾਰ ਵਿਰੁੱਧ ਇੱਕ ਦਿਨਾਂ ਰਾਜ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।…

farmer Movement

ਅੰਮ੍ਰਿਤਸਰ : ਕਿਸਾਨ ਮਜ਼ਦੂਰ ਮੋਰਚਾ (KMM) ਪੰਜਾਬ ਦੇ ਸੱਦੇ ‘ਤੇ ਅੱਜ ਪੂਰੇ ਸੂਬੇ ਵਿੱਚ ਸਰਕਾਰ ਵਿਰੁੱਧ ਇੱਕ ਦਿਨਾਂ ਰਾਜ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਪੰਜਾਬ ਦੇ 21 ਵਿਧਾਇਕਾਂ, 6 ਮੰਤਰੀਆਂ ਅਤੇ ਖੁਦ ਮੁੱਖ ਮੰਗਲ ਮੰਤਰੀ ਭਗਵੰਤ ਮਾਨ ਦੀਆਂ ਰਿਹਾਇਸ਼ਾਂ ਦੇ ਬਾਹਰ ਸ਼ਾਂਤੀਪੂਰਨ ਧਰਨੇ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਪ੍ਰਦਰਸ਼ਨ ਜਨਤਾ ਨਾਲ ਜੁੜੇ ਭਖਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਲਈ ਕੀਤਾ ਜਾ ਰਿਹਾ ਹੈ।

ਮੁਆਵਜ਼ੇ ਅਤੇ ਕਰਜ਼ਾ ਮੁਆਫ਼ੀ ਦੀ ਮੰਗ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲੇ ਅੰਦੋਲਨ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਮੋਰਚੇ ਦੀਆਂ ਪ੍ਰਮੁੱਖ ਮੰਗਾਂ ਵਿੱਚ ਅੰਦੋਲਨ ਦੌਰਾਨ ਹੋਏ ਨੁਕਸਾਨ ਲਈ 3.77 ਕਰੋੜ ਰੁਪਏ ਦਾ ਮੁਆਵਜ਼ਾ,  MSP ਦੀ ਕਾਨੂੰਨੀ ਗਾਰੰਟੀ,  ਕਿਸਾਨਾਂ ਅਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਅਤੇ ਸ਼ਹੀਦ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਅਤੇ ਰਹਿੰਦਾ ਮੁਆਵਜ਼ਾ ਆਦਿ ਸ਼ਾਮਲ ਹਨ।

ਖੇਤੀਬਾੜੀ ਬਿੱਲਾਂ ਅਤੇ ਵਾਤਾਵਰਣ ਮੁੱਦਿਆਂ ਤੇ ਸਖ਼ਤ ਰੁਖ਼

ਮੋਰਚੇ ਨੇ ਕੇਂਦਰ ਦੇ ਬਿਜਲੀ ਸੋਧ ਬਿੱਲ 2025, ਬੀਜ ਐਕਟ 2025 ਅਤੇ ‘ਫ੍ਰੀ ਟ੍ਰੇਡ ਐਗਰੀਮੈਂਟ’ ਤੋਂ ਖੇਤੀਬਾੜੀ ਨੂੰ ਬਾਹਰ ਰੱਖਣ ਦੀ ਜ਼ੋਰਦਾਰ ਮੰਗ ਕੀਤੀ ਹੈ। ਕਿਸਾਨਾਂ ਨੇ ਇਸ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਵੀ ਮੰਗ ਉਠਾਈ। ਇਸ ਤੋਂ ਇਲਾਵਾ, ਸਮਾਰਟ/ਪ੍ਰੀ-ਪੇਡ ਮੀਟਰ ਲਗਾਉਣ ‘ਤੇ ਰੋਕ ਲਗਾਉਣ ਅਤੇ ਪਰਾਲੀ ਦੇ ਮਾਮਲਿਆਂ ਵਿੱਚ ਦਰਜ ਕੀਤੇ ਗਏ ਕੇਸ ਤੇ ਜੁਰਮਾਨੇ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ ਹੈ।

ਨਸ਼ਿਆਂ ਅਤੇ ਯੂਰੀਆ ਦੀ ਕਿੱਲਤ ਵਿਰੁੱਧ ਆਵਾਜ਼

ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਵਧ ਰਹੇ ਨਸ਼ਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਵੱਡੇ ਮਾਫੀਆ, ਸਿਆਸੀ ਸਰਪ੍ਰਸਤੀ ਅਤੇ ਸਰਹੱਦ ਪਾਰੋਂ ਹੁੰਦੀ ਡਰੋਨ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਯੂਰੀਆ ਦੀ ਕਿੱਲਤ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਅਤੇ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਪੰਜਾਬ ‘ਚ ਮੌਸਮ ਫਿਰ ਬਦਲੇਗਾ ਕਰਵਟ: 10 ਫਰਵਰੀ ਨੂੰ ਮੀਂਹ ਦੀ ਸੰਭਾਵਨਾ, ਅੰਮ੍ਰਿਤਸਰ ਰਿਹਾ ਸਭ ਤੋਂ ਠੰਢਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *