Big gift to Gurdaspur constituency: 5.25 ਕਰੋੜ ਦੀ ਲਾਗਤ ਵਾਲਾ 66 ਕੇਵੀ ਚੱਕ ਅਰਾਈਆਂ ਸਬ-ਸਟੇਸ਼ਨ ਸ਼ੁਰੂ, 20 ਪਿੰਡਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ

ਗੁਰਦਾਸਪੁਰ : ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪੇਂਡੂ ਖੇਤਰਾਂ ਲਈ ਬਿਜਲੀ ਸਪਲਾਈ ਦੇ ਲਿਹਾਜ਼ ਤੋਂ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇਲਾਕੇ…

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪੇਂਡੂ ਖੇਤਰਾਂ ਲਈ ਬਿਜਲੀ ਸਪਲਾਈ ਦੇ ਲਿਹਾਜ਼ ਤੋਂ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇਲਾਕੇ ਦੇ ਕਰੀਬ

ਗੁਰਦਾਸਪੁਰ : ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪੇਂਡੂ ਖੇਤਰਾਂ ਲਈ ਬਿਜਲੀ ਸਪਲਾਈ ਦੇ ਲਿਹਾਜ਼ ਤੋਂ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇਲਾਕੇ ਦੇ ਕਰੀਬ 20 ਪਿੰਡਾਂ ਨੂੰ ਬਿਜਲੀ ਦੇ ਅਣਚਾਹੇ ਕੱਟਾਂ ਅਤੇ ਘੱਟ ਵੋਲਟੇਜ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ 66 ਕੇਵੀ ਚੱਕ ਅਰਾਈਆਂ ਸਬ-ਸਟੇਸ਼ਨ ਦਾ ਨਿਰਮਾਣ ਮੁਕੰਮਲ ਕਰਕੇ ਇਸ ਨੂੰ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਨਵੰਬਰ 2023 ਵਿੱਚ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਰੱਖਿਆ ਗਿਆ ਸੀ।

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਇਸ ਪ੍ਰੋਜੈਕਟ ਦਾ ਰਸਮੀ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਨਵੇਂ ਸਬ-ਸਟੇਸ਼ਨ ਨੂੰ ਤਿਆਰ ਕਰਨ ‘ਤੇ ਲਗਭਗ 5 ਕਰੋੜ 25 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ 20 ਪਿੰਡਾਂ ਨੂੰ ਬਿਜਲੀ ਦੀ ਸਪਲਾਈ 14 ਕਿਲੋਮੀਟਰ ਦੂਰ ਸਥਿਤ ਹਰਦੋਛੰਨੀਆਂ ਸਬ-ਸਟੇਸ਼ਨ ਤੋਂ ਹੁੰਦੀ ਸੀ। ਲਾਈਨ ਲੰਮੀ ਹੋਣ ਕਾਰਨ ਤੇਜ਼ ਹਵਾਵਾਂ, ਝੱਖੜ ਜਾਂ ਦਰੱਖਤਾਂ ਦੇ ਟਕਰਾਉਣ ਨਾਲ ਤਾਰਾਂ ਟੁੱਟ ਜਾਂਦੀਆਂ ਸਨ, ਜਿਸ ਕਰਕੇ ਇਲਾਕਾ ਨਿਵਾਸੀਆਂ ਨੂੰ ਘੰਟਿਆਂ ਬੱਧੀ ਬਿਜਲੀ ਗੁੱਲ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀ ਇਸ ਪੁਰਾਣੀ ਮੰਗ ਨੂੰ ਮੁੱਖ ਰੱਖਦਿਆਂ ਇਸ ਦਾ ਸਥਾਈ ਹੱਲ ਕੀਤਾ ਗਿਆ ਹੈ।

ਰਮਨ ਬਹਿਲ ਨੇ ਦੱਸਿਆ ਕਿ ਇਸ ਹਾਈ-ਟੈਕ ਸਬ-ਸਟੇਸ਼ਨ ਦੇ ਚਾਲੂ ਹੋਣ ਨਾਲ ਹੇਮਰਾਜਪੁਰ, ਮੁਸਤਫ਼ਾਬਾਦ, ਲੱਖੋਵਾਲ, ਮਸੀਤ, ਚੱਕ ਅਰਾਈਆਂ, ਵਰਸੋਲਾ, ਸਰਾਵਾਂ, ਦਾਖਲਾ, ਪਰਸੋ ਕਾ ਪਿੰਡ, ਪੂਰੋਵਾਲ ਬਾਹਮਣਾ, ਸਿੰਘੋਵਾਲਾ, ਚੌੜ ਸਿੱਧਵਾਂ, ਕੋਟਲੀ, ਨਰਪੁਰ, ਅਤੇ ਤੁੰਗ ਸਮੇਤ ਕਰੀਬ 20 ਪਿੰਡਾਂ ਦੇ ਲੋਕਾਂ, ਕਿਸਾਨਾਂ ਅਤੇ ਵਪਾਰੀਆਂ ਨੂੰ ਹੁਣ 24 ਘੰਟੇ ਭਰੋਸੇਯੋਗ ਅਤੇ ਵਧੀਆ ਵੋਲਟੇਜ ਵਾਲੀ ਬਿਜਲੀ ਸਪਲਾਈ ਮਿਲੇਗੀ।

ਇਸ ਸ਼ੁਭ ਮੌਕੇ ‘ਤੇ ਰਮਨ ਬਹਿਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ‘ਤੇ ਆਭਾਰ ਪ੍ਰਗਟਾਇਆ। ਉਨ੍ਹਾਂ ਬਿਜਲੀ ਵਿਭਾਗ ਦੇ ਇੰਜੀਨੀਅਰਾਂ ਤੇ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਪ੍ਰੋਜੈਕਟ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ। ਇਸ ਦੇ ਨਾਲ ਹੀ ਉਨ੍ਹਾਂ ਇਲਾਕੇ ਦੇ ਸਮੂਹ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕਾਰਜ ਵਿੱਚ ਪੂਰਾ ਸਹਿਯੋਗ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 PALWAL जिले को मिली विकास की बड़ी सौगात, खेल एवं कानून मंत्री गौरव गौतम ने किया करोड़ों की परियोजनाओं का उद्घाटन

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *