ਚੰਡੀਗੜ੍ਹ: ਬੀਤੇ ਦਿਨ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਹੁਦੇ ਤੋਂ ਅਸਤੀਫੇ ਦੇਣ ਮਗਰੋਂ ਸੂਬੇ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਮੰਥਨ ਜਾਰੀ ਹੈ। ਇਸ ਨੂੰ ਲੈ ਕੇ ਅੱਜ 11 ਵਜੇ ਸੀਐੱਲਪੀ ਦੀ ਮੀਟਿੰਗ ਕੀਤੀ ਜਾਣੀ ਸੀ ਜੋ ਕਿ ਰੱਦ ਕਰ ਦਿੱਤੀ ਗਈ ਹੈ।
ਪੜੋ ਹੋਰ ਖਬਰਾਂ: ਕਾਂਗਰਸ ਪੰਜਾਬ ਦੀ ਕਾਰਗੁਜ਼ਾਰੀ ‘ਚ ਰਹੀ ਫੇਲ, ਕੈਪਟਨ ਦਾ ਅਸਤੀਫਾ ਕਬੂਲਨਾਮਾ: ਸੁਖਬੀਰ ਬਾਦਲ
ਦੱਸ ਦਈਏ ਕਿ ਬੀਤੇ ਦਿਨ ਸੀਐੱਲਪੀ ਦੀ ਮੀਟਿੰਗ ਵਿਚ ਇਸ ਨੂੰ ਲੈ ਕੇ ਦੋ ਮਤੇ ਪਾਸ ਕੀਤੇ ਗਏ। ਇਕ ਮਤੇ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ ਤੇ ਦੂਜੇ ਮਤੇ ਵਿਚ ਪੰਜਾਬ ਮੁੱਖ ਮੰਤਰੀ ਦੀ ਚੋਣ ਦਾ ਫੈਸਲਾ ਹਾਈਕਮਾਨ ਉੱਤੇ ਛੱਢਿਆ ਗਿਆ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜਾਂ ਲਾਲ ਸਿੰਘ ਦਾ ਨਾਂ ਸਭ ਤੋਂ ਅੱਗੇ ਲਿਆ ਜਾ ਰਿਹਾ ਸੀ ਪਰ ਹੁਣ ਅੰਬਿਕਾ ਸੋਨੀ ਦਾ ਨਾਂ ਸਾਹਮਣੇ ਆ ਰਿਹਾ ਹੈ।
ਪੜੋ ਹੋਰ ਖਬਰਾਂ: ਕਾਂਗਰਸ CLP ਮੀਟਿੰਗ ਖਤਮ, ਨਵੇਂ CM ਚਿਹਰੇ ਲਈ ਮਤਾ ਪਾਸ
ਦੱਸਣਯੋਗ ਹੈ ਕਿ ਬੀਤੇ ਦਿਨ ਦੀ ਸੀਐੱਲਪੀ ਮੀਟਿੰਗ ਨੂੰ ਪੰਜਾਬ ਮੁੱਖ ਮੰਤਰੀ ਨੇ ਆਪਣੀ ਬੇਇੱਜ਼ਤੀ ਸਮਝਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਉਨ੍ਹਾਂ ਸਾਫ ਤੌਰ ਉੱਤੇ ਕਿਹਾ ਕਿ ਇਸ ਤਰ੍ਹਾਂ ਵਾਰ-ਵਾਰ ਮੀਟਿੰਗ ਸੱਦ ਕੇ ਉਨ੍ਹਾਂ ਨੂੰ ਹਿਊਮਿਲੀਏਟ ਕੀਤਾ ਜਾ ਰਿਹਾ ਹੈ। ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। ਭਵਿੱਖ ਵਿਚ ਉਨ੍ਹਾਂ ਕੋਲ ਕਈ ਆਪਸ਼ਨ ਹਨ।



