ਵੱਡੀ ਖਬਰ : ‘ਆਪ’ ਨੇ ਹੁਸ਼ਿਆਰਪੁਰ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਐਲਾਨੇ ਉਮੀਦਵਾਰ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੇ…

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨ ਦਿੱਤੇ ਗਏ ਹਨ। ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਪਹਿਲੀ ਸੂਚੀ ਵਿੱਚ ਪਾਰਟੀ ਨੇ 7 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀ.ਪੀ. ਸ਼ਾਮਲ ਹਨ। ‘ਆਪ’ ਦੀ ਦੂਜੀ ਸੂਚੀ ਤੋਂ ਬਾਅਦ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

 

Leave a Reply

Your email address will not be published. Required fields are marked *