ਸੁਖਪਾਲ ਖਹਿਰਾ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, 11 ਦਿਨਾਂ ਵਿੱਚ 65 ਕਾਲਾਂ ਆਈਆਂ ਸਾਹਮਣੇ

ਚੰਡੀਗੜ੍ਹ੍:  ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖੁਲਾਸਾ…

ਚੰਡੀਗੜ੍ਹ੍:  ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨਾਲ 11 ਦਿਨਾਂ ਵਿੱਚ 65 ਕਾਲਾਂ ਹੋਈਆ ਸਨ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਚਰਨਜੀਤ ਕੌਰ ਦੇ ਜ਼ਰੀਏ ਮੁਲਜ਼ਮ ਗੁਰਦੇਵ  ਨਾਲ ਗੱਲ ਕਰਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੇ ਪਿਛਲੇ ਦਿਨੀ ਭਾਰਤ ਤੋਂ ਬਾਹਰ ਜਾਣ ਕੋਸ਼ਿਸ਼ ਕੀਤੀ ਸੀ ਪਰ ਅਸਫਲ ਰਿਹਾ ਹੈ। ਕਾਲ ਡਿਟੇਲ ਤੋਂ ਸਪੱਸ਼ਟ ਹੋਇਆ ਹੈ ਸੁਖਪਾਲ ਖਹਿਰਾ ਚਰਨਜੀਤ ਕੌਰ ਨੂੰ ਕਾਲ ਕਰਦਾ ਸੀ ਉਹ ਅੱਗੇ ਗੁਰਦੇਵ ਨਾਲ ਗੱਲ ਕਰਦੀ ਸੀ । 

ਜ਼ਿਕਰਯੋਗ ਹੈ ਕਿ ਬੀਤੀ ਦਿਨੀ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਅਦਾਲਤ ਨੇ ਦੋ ਦਿਨ ਦਾ ਰਿਮਾਂਡ ਦਿੱਤੀ ਸੀ ਜੋ ਅੱਜ ਸ਼ਨੀਵਾਰ ਨੂੰ ਖਤਮ ਹੋ ਗਿਆ ਹੈ ਅਤੇ ਪੇਸ਼ ਕੀਤਾ ਜਾਵੇਗਾ। ਹੁਣ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ।

 

 

Leave a Reply

Your email address will not be published. Required fields are marked *