Navjot Sidhu: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬ਼ਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ। ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਤੋਂ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਰਿਕਾਰਡ ਦਾ ਬਿਓਰਾ ਮੰਗਿਆ ਹੈ। ਸੁਪਰੀਮ ਕੋਰਟ ਦੀ ਸਜ਼ਾ ਮੁਤਾਬਕ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਸਮਾਂ ਮਈ ਦੇ ਦੂਜੇ ਮਹੀਨੇ ‘ਚ ਬਣਦਾ ਹੈ।
ਟਵੀਟ ਕਰਕੇ ਦਿੱਤੀ ਜਾਣਕਾਰੀ
ਨਵਜੋਤ ਸਿੰਘ ਸਿੱਧੂ ਕੱਲ੍ਹ 1 ਅਪ੍ਰੈਲ ਨੂੰ ਜੇਲ੍ਹ ਵਿੱਚੋਂ ਰਿਹਾਅ ਹੋ ਸਕਦੈ ਹਨ। ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ ਹੈ।
This is to inform everyone that Sardar Navjot Singh Sidhu will be released from Patiala Jail tomorrow.
(As informed by the concerned authorities).
— Navjot Singh Sidhu (@sherryontopp) March 31, 2023
ਸਿੱਧੂ ਨੇ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ
ਦੱਸ ਦੇਈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਵੀ ਉਨ੍ਹਾਂ ਦੀ ਰਿਹਾਈ ਦੀ ਉਮੀਦ ਜਤਾਈ ਜਾ ਰਹੀ ਸੀ। ਕੈਬਨਿਟ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਦਾ ਨਾਂਅ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਾ ਹੋ ਪਾਈ ਸੀ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਸਜ਼ਾ ਸੁਣਾਈ ਗਈ ਸੀ ਪਰ ਹੁਣ ਸ਼ਾਇਦ ਉਨ੍ਹਾਂ ਨੂੰ ਰਿਹਾਈ ਲਈ 19 ਮਈ 2023 ਤੱਕ ਦੀ ਉਡੀਕ ਨਹੀਂ ਕਰਨੀ ਪਵੇਗੀ। ਦਰਅਸਲ ਉਨ੍ਹਾਂ ਨੂੰ ਇਸ ਗੱਲ ਦਾ ਲਾਭ ਮਿਲ ਰਿਹਾ ਕਿ ਉਨ੍ਹਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ ਹੈ।



