ਚੋਣਾਂ ਵਿਚਾਲੇ ਵੱਡੀ ਖਬਰ; ਵਿਧਾਇਕ ਦੀ ਹੋ ਗਈ ਮੌਤ

MLA death News : ਲੋਕ ਸਭਾ ਚੋਣਾਂ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ। ਪੈ ਰਹੀਆਂ ਵੋਟਾਂ ਦੌਰਾਨ ਵਿਧਾਇਕ ਦੀ ਮੌਤ ਹੋ ਗਈ ਹੈ। ਮੌਤ ਦਾ…

MLA death News : ਲੋਕ ਸਭਾ ਚੋਣਾਂ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ। ਪੈ ਰਹੀਆਂ ਵੋਟਾਂ ਦੌਰਾਨ ਵਿਧਾਇਕ ਦੀ ਮੌਤ ਹੋ ਗਈ ਹੈ। ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਹਰਿਆਣਾ ਦੇ ਬਾਦਸ਼ਾਹਪੁਰ ਤੋਂ ਆਜ਼ਾਦ ਵਿਧਾਇਕ ਰਾਕੇਸ਼ ਦੌਲਤਾਬਾਦ ਦਾ ਦੇਹਾਂਤ ਹੋ ਗਿਆ ਹੈ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਨੁਸਾਰ ਸ਼ਨੀਵਾਰ ਸਵੇਰੇ ਕਰੀਬ 10.30 ਵਜੇ ਉਸ ਦੀ ਮੌਤ ਹੋ ਗਈ। ਰਾਕੇਸ਼ ਦੌਲਤਾਬਾਦ, ਬਾਦਸ਼ਾਹਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਕੇ ਵਿਧਾਨ ਸਭਾ ਪੁੱਜੇ ਸਨ।


ਰਾਕੇਸ਼ ਦੌਲਤਾਬਾਦ ਨੂੰ ਸਵੇਰੇ 10 ਵਜੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਰਾਕੇਸ਼ ਦੀ ਮੌਤ ਹੋ ਗਈ। ਉਨ੍ਹਾਂ ਨੇ ਗੁਰੂਗ੍ਰਾਮ ਦੇ ਪਾਲਮ ਵਿਹਾਰ ਮਨੀਪਾਲ ਹਸਪਤਾਲ ਵਿਚ ਆਖਰੀ ਸਾਹ ਲਏ। ਦੌਲਤਾਬਾਦ ਨੇ 2019 ਦੀਆਂ ਵਿਧਾਨ ਸਭਾ ਚੋਣਾਂ ‘ਚ ਬਾਦਸ਼ਾਹਪੁਰ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਸਰਕਾਰ ਦਾ ਸਮਰਥਨ ਕੀਤਾ।

Leave a Reply

Your email address will not be published. Required fields are marked *