ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਗਏ ਹਨ। ਚਰਨਜੀਤ ਸਿੰਘ ਚੰਨੀ ਇੱਥੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਰਹੇ ਹਨ।
Also Read : ਭਗਵੰਤ ਮਾਨ ਦੇ ਘਰ ਸੰਗਰੂਰ ਪਹੁੰਚੇ ਅਰਵਿੰਦ ਕੇਜਰੀਵਾਲ
ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਹੋ ਰਹੀ ਹੈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਸਿਆਸੀ ਹਾਲਾਤ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਬੀਤੇ ਦਿਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।



