ਜਲੰਧਰ ਤੋਂ ਵੱਡੀ ਖਬਰ, ਸਾਬਕਾ ਵਿਧਾਇਕ ਤੇ ਭਾਜਪਾ ਨੇਤਾ ਸਰਬਜੀਤ ਸਿੰਘ ਮੱਕੜ ਦੇ ਪੁੱਤ ਦਾ ਦੇਹਾਂਤ

ਜਲੰਧਰ : ਜਲੰਧਰ ਜ਼ਿਲ੍ਹੇ ਦੇ ਆਦਮਪੁਰ ਹਲਕੇ ਤੋਂ ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ ਤੋਂ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਪੁੱਤਰ ਦਾ ਦੇਹਾਂਤ ਹੋ…

ਜਲੰਧਰ : ਜਲੰਧਰ ਜ਼ਿਲ੍ਹੇ ਦੇ ਆਦਮਪੁਰ ਹਲਕੇ ਤੋਂ ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ ਤੋਂ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਕੰਵਰ ਮੱਕੜ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਸਰਬਜੀਤ ਮੱਕੜ ਦੇ ਬੇਟੇ ਕੰਵਰ ਦੀ ਕੁਝ ਦਿਨ ਪਹਿਲਾਂ ਸਰਜਰੀ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ। ਅੱਜ ਉਨ੍ਹਾਂ ਨੇ ਹਸਪਤਾਲ ’ਚ ਆਖਰੀ ਸਾਹ ਲਏ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਸਿੰਘ ਪੁੱਤਰ ਕੰਵਰ ਨੂੰ ਬਿਮਾਰੀ ਕਾਰਨ ਦਿੱਲੀ ਦੇ ਇੱਕ ਹਸਪਤਾਲ ਵਿੱਚ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਘਟਨਾ ਕਾਰਨ ਪਰਿਵਾਰ ਦੁਖੀ ਹੈ ਅਤੇ ਰੋ ਰੋ ਕੇ ਬੁਰਾ ਹਾਲ ਹੈ।

Leave a Reply

Your email address will not be published. Required fields are marked *