ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਦਿੱਲੀ ਪੁਲਿਸ ਨੇ ਸੂਤਰਾਂ ਦੇ ਹਵਾਲੇ ਤੋਂ ਵੱਡਾ ਖੁਲਾਸਾ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਪੁਲਿਸ ਨੂੰ ਪਤਾ ਲੱਗਿਆ ਹੈ ਕਿ ਮੂਸੇਵਾਲਾ ਉੱਤੇ ਆਰਪੀਜੀ ਨਾਲ ਹਮਲਾ ਕਰਨਾ ਸੀ। ਆਰਪੀਜੀ ਨਾਲ ਮੋਹਾਲੀ ਹੈਡਕੁਆਰਟਰ ਉੱਤੇ ਹਮਲਾ ਹੋਇਆ ਸੀ । ਪੁਲਿਸ ਦੇ ਸੂਤਰਾਂ ਦੇ ਹਵਾਲੇ ਤੋਂ ਪਾਕਿਸਤਾਨੀ ਅੱਤਵਾਦੀ ਰਿੰਦਾ ਨੇ ਆਰਪੀਜੀ ਸਪਲਾਈ ਕੀਤਾ ਸੀ।
ਦਿੱਲੀ ਪੁਲਿਸ ਦੇ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਆਰਪੀਜੀ ਹਮਲੇ ਨਾਲ ਜਿਆਦਾ ਲੋਕਾਂ ਦੀ ਮੌਤਾਂ ਹੋਣ ਦਾ ਖਤਰਾ ਸੀ ਇਸ ਕਰਕੇ ਪਲਾਨ ਬਦਲਿਆ ਗਿਆ ਸੀ।
ਦੱਸ ਦੇਈਏ ਕਿ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਗੈਂਗਸਟਰਾਂ ਉੱਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਲਾਰੈਂਸ ਬਿਸ਼ਨੋਈ ਤੋਂ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।

