ਵੱਡੀ ਖਬਰ : ਜਲੰਧਰ ਵੈਸਟ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ

ਜਲੰਧਰ-ਪੰਜਾਬ ਦੀ ਸਿਆਸਤ ਵਿਚ ਇਕ ਤੋਂ ਬਾਅਦ ਇਕ ਤੂਫਾਨ ਆ ਰਹੇ ਹਨ। ਹੁਣ ਜਲੰਧਰ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ…

ਜਲੰਧਰ-ਪੰਜਾਬ ਦੀ ਸਿਆਸਤ ਵਿਚ ਇਕ ਤੋਂ ਬਾਅਦ ਇਕ ਤੂਫਾਨ ਆ ਰਹੇ ਹਨ। ਹੁਣ ਜਲੰਧਰ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਸ਼ੀਤਲ ਨੇ ਆਪਣੀ ਫੇਸਬੁੱਕ ‘ਤੇ ਇਕ ਪੋਸਟ ਪਾ ਕੇ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦਿੰਦਾ ਹਾਂ। 
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਧਮਾਕਾ ਹੋਣ ਸਕਦਾ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਦੋ ਵੱਡੇ ਆਗੂ ਅੱਜ ਭਾਜਪਾ ‘ਚ ਸ਼ਾਮਲ ਹੋਣ ਜਾ ਰੇਹ ਹਨ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀ ਚਰਚਾਵਾਂ ਦਾ ਦੌਰ ਲਗਾਤਾਰ ਜਾਰੀ ਹੈ ਕਿ ਅੱਜ ਚਾਰ ਵਜੇ ਤੱਕ ਆਮ ਆਦਮੀ ਪਾਰਟੀ ਦਾ ਆਗੂ ਭਾਜਪਾ ਵਿਚ ਸ਼ਾਮਲ ਹੋਣ ਜਾ ਰਿਹਾ ਹੈ। ਵਿਧਾਇਕ ਸ਼ੀਤਲ ਅੰਗੂਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਹਨ। ਸੂਤਰ ਆਖਦੇ ਹਨ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਐੱਮ. ਪੀ. ਵੀ ਭਾਜਪਾ ਦਾ ਪੱਲਾ ਫੜਨ ਜਾ ਰਹੇ ਹਨ। 

Leave a Reply

Your email address will not be published. Required fields are marked *