Liquor Shops Closed : ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਦੋ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਰਅਸਲ, ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਿੰਗ ਹੋਣੀ ਹੈ। ਇਸ ਕਾਰਨ ਪੰਜਾਬ ਵਿੱਚ 2 ਦਿਨ ਡਰਾਈ ਡੇ ਰਹੇਗਾ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸਾਧਾਰਨ ਭਾਸ਼ਾ ਵਿੱਚ ਡਰਾਈ ਡੇ ਦਾ ਮਤਲਬ ਹੈ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਵੋਟਾਂ ਵਾਲੇ ਦਿਨ ਸਰਕਾਰੀ ਅਦਾਰਿਆਂ, ਗੈਰ-ਸਰਕਾਰੀ ਅਦਾਰਿਆਂ, ਬੈਂਕਾਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਛੁੱਟੀ ਰਹੇਗੀ ਤਾਂ ਜੋ ਲੋਕ ਵੋਟ ਪਾਉਣ ਲਈ ਜਾ ਸਕਣ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤਾ ਹੈ ਕਿ ਸ਼ਰਾਬ ਦੀਆਂ ਦੁਕਾਨਾਂ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਬੰਦ ਰਹਿਣਗੀਆਂ। ਗਿਣਤੀ ਵਾਲੇ ਦਿਨ 4 ਜੂਨ ਨੂੰ ਪੂਰਾ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਕਾਰਨ ਰੈਸਟੋਰੈਂਟਾਂ ਅਤੇ ਪੱਬਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣ ਦੇ ਨਾਲ ਨਾਲ ਰੈਸਟੋਰੈਂਟਾਂ, ਕਲੱਬਾਂ, CSD ਕੰਟੀਨਾਂ, ਦੁਕਾਨਾਂ ਜਾਂ ਜਨਤਕ ਥਾਵਾਂ ‘ਤੇ ਸ਼ਰਾਬ ਵੇਚੀ ਜਾਂ ਸਟਾਕ ਨਹੀਂ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਬਿਨਾਂ ਲਾਇਸੈਂਸ ਵਾਲੀਆਂ ਥਾਵਾਂ ‘ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇ।
ਪੀਣ ਦੇ ਸ਼ੌਕੀਨਾਂ ਲਈ ਵੱਡੀ ਖਬਰ ! ਇਨ੍ਹਾਂ ਦਿਨਾਂ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ
Liquor Shops Closed : ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਦੋ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਰਅਸਲ, ਪੰਜਾਬ ਵਿਚ…
