ਲਖੀਮਪੁਰ ਮਾਮਲੇ ਨਾਲ ਜੁੜੀ ਵੱਡੀ ਖਬਰ, ਨਵਜੋਤ ਸਿੰਘ ਸਿੱਧੂ ਭੁੱਖ ਹੜਤਾਲ ‘ਤੇ ਬੈਠੇ

ਚੰਡੀਗੜ੍ਹ:  ਲਖੀਮਪੁਰ ਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਇਸ ਘਟਨਾਕ੍ਰਮ ਵਿਚ ਮਾਰੇ ਗਏ ਪੱਤਰਕਾਰ ਦੇ…

ਚੰਡੀਗੜ੍ਹ:  ਲਖੀਮਪੁਰ ਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਇਸ ਘਟਨਾਕ੍ਰਮ ਵਿਚ ਮਾਰੇ ਗਏ ਪੱਤਰਕਾਰ ਦੇ ਘਰ ਭੁੱਖ ਹੜਤਾਲ ਉੱਤੇ ਬੈਠ ਗਏ ਹਨ। ਇਸ ਦੌਰਾਨ ਸਿੱਧੂ ਦੇ ਨਾਲ ਮੌਜੂਦ ਮੰਤਰੀਆਂ ਦਾ ਕਹਿਣਾ ਸੀ ਕਿ ਉਹ ਵੀ ਇਸ ਭੁੱਖ ਹੜਤਾਲ ਵਿਚ ਸਿੱਧੂ ਦਾ ਸਾਥ ਦੇਣਗੇ।

 

ਦੱਸ ਦਈਏ ਕਿ ਪੰਜਾਬ ਕਾਂਗਰਸ ਦਾ ਵਫਦ ਅੱਜ ਲਖੀਮਪੁਰ ਖੀਰੀ ਪੁੱਜ ਗਿਆ ਹੈ। ਇਸ ਮੌਕੇ  ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਵਿਧਾਇਕ ਰਾਜ ਕੁਮਾਰ ਚੱਬੇਵਾਲ (ਪ੍ਰਧਾਨ, ਅਨੁਸੂਚਿਤ ਜਾਤੀ ਵਿਭਾਗ, ਪੰਜਾਬ ਕਾਂਗਰਸ), ਵਿਧਾਇਕ ਕੁਲਜੀਤ ਸਿੰਘ ਨਾਗਰਾ (ਕਾਰਜਕਾਰੀ ਪ੍ਰਧਾਨ, ਪੰਜਾਬ ਕਾਂਗਰਸ) ਅਤੇ ਵਿਧਾਇਕ ਮਦਨਲਾਲ ਜਲਾਲਪੁਰ, ਕੇਂਦਰੀ ਮੰਤਰੀ ਦੇ ਮੁੰਡੇ ਦੁਆਰਾ ਬੇਰਹਿਮੀ ਨਾਲ ਕਤਲ ਕੀਤੇ ਗਏ ਚਾਰ ਕਿਸਾਨਾਂ ਵਿਚੋਂ ਇੱਕ ਲਵਪ੍ਰੀਤ ਸਿੰਘ (20) ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਦੱਸਣਯੋਗ ਹੈ ਕਿ ਐਤਵਾਰ ਨੂੰ ਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਦਾ ਮਾਮਲਾ ਹਾਲੇ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ  ਇਸ ਮਾਮਲੇ ਵਿੱਚ, ਸੁਪਰੀਮ ਕੋਰਟ ਦੀ ਸਖਤੀ ਤੋਂ ਬਾਅਦ, 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *