ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸੱਦਿਆ ਗਿਆ ਸੀ। ਪਰ ਇਸ ਦੌਰਾਨ ਇਸ ਇਜਲਾਸ ਵਿਚ ਵੀ ਸਿਆਸੀ ਰੰਗ ਦਿਖਿਆ ਹੈ। ਜਿਥੇ ਇਕ ਪਾਸੇ ਇਜਲਾਸ ਦੌਰਾਨ ਵਿਰੋਧੀ ਧਿਰਾਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਉਥੇ ਹੀ ਇਜਲਾਸ ਤੋਂ ਬਾਅਦ ਪਰਗਟ ਸਿੰਘ ਦੇ ਘਰ ਸਿੱਧੂ ਖੇਮਾ ਮੀਟਿੰਗ ਲਈ ਪਹੁੰਚ ਗਿਆ ਹੈ।
ਪੜੋ ਹੋਰ ਖਬਰਾਂ: ’84 ਦੰਗਾ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਿਜ
ਮਿਲੀ ਜਾਣਕਾਰੀ ਮੁਤਾਬਕ ਪਰਗਟ ਸਿੰਘ ਦੇ ਘਰ ਸਿੱਧੂ ਖੇਮੇ ਦੀ ਵਿਸ਼ੇਸ਼ ਬੈਠਕ ਜਾਰੀ ਹੈ। ਇਸ ਬੈਠਕ ਵਿਚ ਨਵਜੋਤ ਸਿੰਘ ਸਿੱਧੂ ਦੇ ਤਿੰਨ ਕਾਰਜਕਾਰੀ ਪ੍ਰਧਾਨ ਵੀ ਮੌਜੂਦ ਮੌਜੂਦ ਹਨ। ਇਸ ਦੇ ਨਾਲ ਕਈ ਕਈ ਮੰਤਰੀ ਤੇ ਵਿਧਾਇਕ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਏ ਹਨ। ਦੱਸ ਦਈਏ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਵਿਰੋਧੀ ਧਿਰਾਂ ਨੇ ਸਰਕਾਰ ਉੱਤੇ ਤਿਖੇ ਹਮਲੇ ਬੋਲੇ ਸਨ। ਇਸ ਦੌਰਾਨ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਉਣ ਦੀ ਵੀ ਮੰਗ ਉੱਠੀ। ਵਿਧਾਨ ਸਭਾ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪ੍ਰਦਰਸ਼ਨ ਵੀ ਕੀਤਾ ਤੇ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਗੱਲ ਇਥੋਂ ਤੱਕ ਵਧ ਗਈ ਕਿ ਕਈ ਮੰਤਰੀ ਤਾਂ ਫਲੋਰ ਟੈਸਟ ਕਰਵਾਉਣ ਤੱਕ ਦੀ ਗੱਲ ਕਹਿ ਗਏ।
ਪੜੋ ਹੋਰ ਖਬਰਾਂ: ਕਾਬੁਲ ਛੱਡਣ ਲਈ ਏਅਰਪੋਰਟ ‘ਤੇ ਲੜਕੀਆਂ ਨੂੰ ਕਰਵਾਉਣਾ ਪਿਆ ਜ਼ਬਰੀ ਵਿਆਹ, ਰਿਪੋਰਟ ‘ਚ ਖੁਲਾਸਾ



