ਵੱਡੀ ਖ਼ਬਰ : 1 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੁਣ 1 ਨਵੰਬਰ ਨੂੰ ਹੋਵਗੀ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਦੱਸ…

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੁਣ 1 ਨਵੰਬਰ ਨੂੰ ਹੋਵਗੀ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਮੀਟਿੰਗ ਦਿਨ ਸੋਮਵਾਰ ਨੂੰ ਦੁਪਿਹਰ 2:30 ਵਜੇ ਹੋਵੇਗੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਹੋਈ ਸੀ। ਜਿਸ ਵਿਚ ਵਪਾਰੀ ਵਰਗ ਨੂੰ ਲੈਕੇ ਕੁਝ ਅਹਿਮ ਫੈਸਲੇ ਲਏ ਗਏ ਸਨ। CM ਚੰਨੀ ਵੱਲੋਂ ਕੇਂਦਰ ਸਰਕਾਰ ਨੂੰ 8 ਨਵੰਬਰ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਚੰਨੀ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਇਨ੍ਹਾਂ ਨੂੰ ਰੱਦ ਕਰੇਗੀ।

Also Read : ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਅਮਰਿੰਦਰ ਦੀ ਅਮਿਤ ਸ਼ਾਹ ਨਾਲ ਮੀਟਿੰਗ ਮੁਲਤਵੀ

ਇਸ ਦੇ ਨਾਲ ਹੀ ਪਿਛਲੀ ਮੀਟਿੰਗ ਵਿਚ CM ਚੰਨੀ ਨੇ ਕਿਹਾ ਕਿ ਮੱਧਮ ਉਦਯੋਗ ਨੂੰ ਬਿਜਲੀ ਦੇ ਫਿਕਸਡ ਚਾਰਜਿਸ ਵਿੱਚ 50% ਦੀ ਛੋਟ ਦਿੱਤੀ ਜਾਵੇਗੀ। ਵੈਟ ਦੇ 48000 ਪੁਰਾਣੇ ਕੇਸਾਂ ਵਿੱਚੋਂ 40000 ਕੇਸ ਖ਼ਤਮ ਕਰ ਦਿੱਤੇ ਜਾਣਗੇ। ਅੰਮ੍ਰਿਤਸਰ ਵਿੱਚ ਪ੍ਰਦਰਸ਼ਨੀ ਕੇਂਦਰ ਬਣਾਇਆ ਜਾਵੇਗਾ। ਚੰਨੀ ਨੇ ਪ੍ਰੈਸ ਕਾਨਫਰੰਸ ਵਿੱਚ ਪੰਜਾਬੀ ਮਨੋਰੰਜਨ ਜਗਤ ਲਈ ਚੰਡੀਗੜ੍ਹ ਵਿੱਚ ਫਿਲਮ ਸਿਟੀ ਬਣਾਉਣ ਦਾ ਐਲਾਨ ਵੀ ਕੀਤਾ ਹੈ। ਚੰਨੀ ਨੇ ਕੇਂਦਰ ਸਰਕਾਰ ਨੂੰ 8 ਨਵੰਬਰ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਅਲਟੀਮੇਟਮ ਦਿੱਤਾ ਹੈ। ਚੰਨੀ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਇਨ੍ਹਾਂ ਨੂੰ ਰੱਦ ਕਰੇਗੀ।

Leave a Reply

Your email address will not be published. Required fields are marked *