ਅੰਮ੍ਰਿਤਸਰ ਵਿੱਚ ਪੁਲਿਸ ਦਾ ਵੱਡਾ ਐਕਸ਼ਨ, 15 ਕਿਲੋ ਹੈਰੋਇਨ ਸਮੇਤ ਤਸਕਰ ਨੂੰ ਕੀਤਾ ਗ੍ਰਿਫ਼ਤਾਰ, ਪੜ੍ਹੋ ਪੂਰਾ ਮਾਮਲਾ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਤੋਂ…

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਤੋਂ ਨਸ਼ੇ ਦੀ ਖੇਪ ਸਪਲਾਈ ਲਈ ਲਿਆ ਰਿਹਾ ਹੈ। ਪੁਲਿਸ ਨੇ ਜਦੋਂ ਨਾਕਾਬੰਦੀ ਕਰ ਕੇ ਤਲਾਸ਼ੀ ਲਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ। ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਕਰੋੜਾ ਰੁਪਏ ਦੱਸੀ ਜਾ ਰਹੀ ਹੈ।

ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਤਸਕਰ ਨੇ ਸਰਹੱਦੀ ਖੇਤਰ ਵਿੱਚ ਕਿਸੇ ਵਿਅਕਤੀ ਨੂੰ ਹੈਰੋਇਨ ਪਹੁੰਚਾਉਣੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਉਸ ਨੂੰ ਫੜ ਲਿਆ। ਫਿਲਹਾਲ ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਹੈਰੋਇਨ ਕਿਸ ਨੂੰ ਪਹੁੰਚਾਉਣੀ ਸੀ।

Leave a Reply

Your email address will not be published. Required fields are marked *