ਪਰਨੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ‘ਤੇ ਚੁੱਕੇ ਵੱਡੇ ਸਵਾਲ

ਚੰਡੀਗੜ੍ਹ- ਪੰਜਾਬ ਕਾਂਗਰਸ ਵਿਚ ਬਗਾਵਤ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਨਵਜੋਤ ਸਿੰਘ ਸਿੱਧੂ ਉੱਤੇ ਵੱਡੇ ਸਵਾਲ…

ਚੰਡੀਗੜ੍ਹ- ਪੰਜਾਬ ਕਾਂਗਰਸ ਵਿਚ ਬਗਾਵਤ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਨਵਜੋਤ ਸਿੰਘ ਸਿੱਧੂ ਉੱਤੇ ਵੱਡੇ ਸਵਾਲ ਚੁੱਕੇ ਹਨ। ਪਰਨੀਤ ਕੌਰ ਨੇ ਸਖਤ ਸ਼ਬਦਾਂ ਵਿਚ ਕਿਹਾ ਹੈ ਕਿ ਪੰਜਾਬ ਕਾਂਗਰਸ ਵਿਚ ਬਗਾਵਤ ਪਿੱਛੇ ਨਵਜੋਤ ਸਿੰਘ ਸਿੱਧੂ ਹਨ।

ਪੜੋ ਹੋਰ ਖਬਰਾਂ: ਕਾਂਗਰਸ ‘ਚ ਘਮਾਸਾਣ ਵਿਚਾਲੇ ਪਰਗਟ ਸਿੰਘ ਦਾ ਮੁੱਖ ਮੰਤਰੀ ਬਾਰੇ ਵੱਡਾ ਬਿਆਨ

 

ਪ੍ਰੈੱਸ ਕਾਰਨਫਰੰਸ ਦੌਰਾਨ ਪਰਨੀਤ ਕੌਰ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਤੇ ਸਵਾਲ ਚੁੱਕਦਿਆਂ ਕਿਹਾ ਕਿ ਕੀ ਉਹ ਪਿਛਲੇ ਸਾਢੇ 4 ਸਾਲ ਖੁਸ਼ ਸਨ। ਉਨ੍ਹਾਂ ਨਵਜੋਤ ਸਿੱਧੂ ਦੇ ਸਲਾਹਕਾਰਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਸਲਾਹਕਾਰ ਕਿਥੋਂ ਆਏ ਹਨ। ਸਲਾਹਕਾਰ ਪਾਰਟੀ ਵਿਚੋਂ ਚੁਣੇ ਜਾਣੇ ਚਾਹੀਦੇ ਸਨ। ਇਸ ਦੌਰਾਨ ਪਰਨੀਤ ਕੌਰ ਨੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਕਾਂਗਰਸ ਵਿਚ ਬਗਾਵਤ ਪਿੱਛੇ ਨਵਜੋਤ ਸਿੰਧੂ ਹਨ ਤੇ ਇਸ ਸਮੇਂ ਵੀ ਪੰਜਾਬ ਮੁੱਖ ਮੰਤਰੀ ਨੇ ਬੜੀ ਸਹਿਨਸ਼ੀਲਤਾ ਦਿਖਾਈ ਹੈ। ਇਸ ਦੌਰਾਨ ਹਾਈਕਮਾਨ ਨੂੰ ਮਿਲਣ ਗਏ ਮੰਤਰੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਸਭ ਦਾ ਫੈਸਲਾ ਹਾਈਕਮਾਨ ਕਰੇਗੀ। 

ਪੜੋ ਹੋਰ ਖਬਰਾਂ: 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ: ਹਰੀਸ਼ ਰਾਵਤ

 

ਤੁਹਾਨੂੰ ਦੱਸ ਦਈਏ ਕਿ ਇਸੇ ਘਮਾਸਾਣ ਵਿਚਾਲੇ ਪੰਜਾਬ ਕਾਂਗਰਸ ਦਾ ਇਕ ਵੱਡਾ ਧੜਾ ਹਰੀਸ਼ ਰਾਵਤ ਨੂੰ ਮਿਲਣ ਦੇਹਰਾਦੂਨ ਪਹੁੰਚਿਆ ਹੋਇਆ ਹੈ ਪਰ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਮੰਤਰੀਆਂ ਨੂੰ ਮਿਲਣ ਤੋਂ ਪਹਿਲਾਂ ਹੀ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ।

Leave a Reply

Your email address will not be published. Required fields are marked *