ਅਜਨਾਲਾ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦੋ ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 30 ਅਪ੍ਰੈਲ ਤੱਕ ਲਈ ਜੁਡੀਸ਼ੀਅਲ ਰਿਮਾਂਡ (ਜੇਲ੍ਹ) ਭੇਜ ਦਿੱਤਾ ਹੈ।
ਪੁਲਿਸ ਨਹੀਂ ਕਰ ਸਕੀ ਕੋਈ ਬਰਾਮਦਗੀ
ਅੰਮ੍ਰਿਤਪਾਲ ਸਿੰਘ ਦੇ ਵਕੀਲ ਰੀਤੂਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੋ ਦਿਨਾਂ ਦੇ ਰਿਮਾਂਡ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਅਹਿਮ ਰਿਕਵਰੀ ਜਾਂ ਬਰਾਮਦਗੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਵਕੀਲ ਨੇ ਦਾਅਵਾ ਕੀਤਾ ਕਿ ਜਾਂਚ ਦੌਰਾਨ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ, ਜਿਸ ਕਾਰਨ ਅੱਜ ਦੀ ਪੇਸ਼ੀ ਦੌਰਾਨ ਅਜਨਾਲਾ ਪੁਲਿਸ ਨੇ ਉਨ੍ਹਾਂ ਦੇ ਮੁੜ ਰਿਮਾਂਡ ਦੀ ਮੰਗ ਵੀ ਨਹੀਂ ਕੀਤੀ।
ਹੁਣ 30 ਅਪ੍ਰੈਲ ਤੱਕ ਜੇਲ੍ਹ ਵਿੱਚ ਰਹਿਣਗੇ ਅੰਮ੍ਰਿਤਪਾਲ ਸਿੰਘ
ਰਿਮਾਂਡ ਨਾ ਮੰਗਣ ਤੋਂ ਬਾਅਦ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਫੈਸਲੇ ਨਾਲ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਕਾਨੂੰਨੀ ਮਾਹਿਰਾਂ ਦੀਆਂ ਨਜ਼ਰਾਂ ਹੁਣ ਅਗਲੀ ਸੁਣਵਾਈ ‘ਤੇ ਟਿਕ ਗਈਆਂ ਹਨ। ਸਿਆਸੀ ਤੌਰ ‘ਤੇ ਸੰਵੇਦਨਸ਼ੀਲ ਮੰਨੇ ਜਾਂਦੇ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਰਿਮਾਂਡ ਨਾ ਮੰਗਣਾ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਕਰ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Terrible fire in Bahlolpur: ਜਨਰਲ ਸਟੋਰ ਸੜ ਕੇ ਸੁਆਹ, ਡੇਢ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


