ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੋਮਵਾਰ (28 ਅਗਸਤ) ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲ ਗਈ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਪਾਕਿਸਤਾਨ ਤਹਰੀਕ-ਏ-ਇਨਸਾਫ਼ ਦੇ ਚੇਅਰਮੈਨ ਦੇ ਖ਼ਿਲਾਫ਼ ਕਤਲ ਦੇ ਇਕ ਕੇਸ ਨੂੰ ਖਾਰਜ ਕਰ ਦਿੱਤਾ ਹੈ।
ਇਮਰਾਨ ਖ਼ਾਨ ਦੇ ਵਕੀਲ ਲਤੀਫ ਖੋਸਾ ਨੇ ਪਹਿਲਾਂ ਟਵਿੱਟਰ ‘ਤੇ ਇਸ ਖ਼ਬਰ ਦੀ ਜਾਣਕਾਰੀ ਦਿੱਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਮਰਾਨ ਖਾਨ ਖਿਲਾਫ਼ ਕਤਲ ਕੇਸ ਨੂੰ ਰੱਦ ਕਰ ਦਿੱਤਾ ਗਿਆ ਹੈ।
بریکنگ نیوز:
عمران خان کے خلاف کوئٹہ والی FIR خارج کردی گئی ۔
— Advocate Latif Khosa (@Adv_Latif_Khosa) August 28, 2023
