ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਾਹਤ ਦਿੰਦੇ ਹੋਏ ਉਨ੍ਹਾਂ ਨੇ ਐਲਾਨ ਕੀਤਾ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।
ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ।
ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।
ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ਵਿੱਚ ਉਹਨਾਂ ਦੇ ਨਾਲ ਖੜ੍ਹੇ ਹਾਂ।
— Bhagwant Mann (@BhagwantMann) April 23, 2022
ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕੀਤਾ ਹੈ-ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ‘ਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ।”
ਦੇਖੋ ਵੀਡੀਓ

