Amritpal Singh News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਬੀਤੇ ਦਿਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਕ ਅੱਜ ਤੜਕੇ ਸਾਰ ਉਸ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੰਜਾਬ ਪੁਲਿਸ ਲੈ ਕੇ ਪਹੁੰਚੀ। ਪਪਲਪ੍ਰੀਤ ਸਿੰਘ ਨੂੰ ਇੱਥੋ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।
ਪਪਲਪ੍ਰੀਤ ‘ਤੇ ਐੱਨਐੱਸਏ
ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪਪਲਪ੍ਰੀਤ ਨੇ ਕਿਹਾ ਕਿ ਉਹ ਚੜ੍ਹਦੀਕਲਾਂ ਵਿੱਚ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਸੀ ਕਿ ਪਪਲਪ੍ਰੀਤ ‘ਤੇ ਐੱਨਐੱਸਏ ਲਗਾਇਆ ਹੋਇਆ ਹੈ ਤੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ, ਜਿਸ ਉੱਤੇ ਪਹਿਲਾ ਵੀ 6 ਮਾਮਲੇ ਦਰਜ ਹਨ।
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖੁਲਾਸੇ
ਅੰਮ੍ਰਿਤਪਾਲ ਦਾ ਬੇਹੱਦ ਕਰੀਬੀ ਪਪਲਪ੍ਰੀਤ ਸਿੰਘ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਲਗਾਈ ਜਾ ਰਹੀ ਹੈ। ਪਪਲਪ੍ਰੀਤ ਹੀ ਹੈ ਜੋ ਅੰਮ੍ਰਿਤਪਾਲ ਦਾ ਸਭ ਤੋਂ ਕਰੀਬੀ ਸੀ ਅਤੇ ਅੰਮ੍ਰਿਤਪਾਲ ਦੇ ਨਾਲ ਫਰਾਰ ਹੋਇਆ ਸੀ। ਪੁਲਿਸ ਨੂੰ ਉਮੀਦ ਹੈ ਕਿ ਪਪਲਪ੍ਰੀਤ ਸਿੰਘ ਤੋਂ ਵੱਡੇ ਖੁਲਾਸੇ ਹੋ ਸਕਦੇ ਹਨ।
ਅੰਮ੍ਰਿਤਪਾਲ ਦੀ ਭਾਲ ਜਾਰੀ
ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਕਰੀਬੀ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਉਮੀਦ ਹੈ ਕਿ ਅੰਮ੍ਰਿਤਪਾਲ ਬਾਰੇ ਅਹਿਮ ਜਾਣਕਾਰੀ ਮਿਲ ਸਕਦੀ ਹੈ।
ਇਹ ਵੀ ਪੜ੍ਹੋ: ਗ੍ਰਿਫ਼ਤਾਰੀ ਤੋਂ ਬਾਅਦ ਪਪਲਪ੍ਰੀਤ ਸਿੰਘ ਦੀ ਪਹਿਲੀ ਤਸਵੀਰ ਆਈ ਸਾਹਮਣੇ



