ਅੰਮ੍ਰਿਤਸਰ: ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਖਿਲਾਫ਼ ਪੰਜਾਬ ਪੁਲਿਸ ਨੇ ਇੱਕ ਹੋਰ FIR ਆਰਮਜ਼ ਐਕਟ ਤਹਿਤ ਦਰਜ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਐਸਐਸਪੀ ਸਤਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ 7 ਕਰੀਬੀ ਸਾਥੀਆਂ ਨੂੰ ਮਹਿਤਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।
6 ਰਾਈਫਲ ਅਤੇ 192 ਜਿੰਦਾ ਕਾਰਤੂਸ ਬਰਾਮਦ
ਉਨ੍ਹਾਂ ਦੱਸਿਆ ਕਿ 6 ਰਾਈਫਲਾਂ ਤੇ 192 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।ਨਾਲ ਹੀ ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਅਮ੍ਰਿਤਪਾਲ ਦੇ ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਪੇਸ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਇੰਨ੍ਹਾਂ ਕੋਲੋਂ ਨਜਾਇਜ਼ ਅਸਲਾ ਵੀ ਬਰਾਮਦ ਕੀਤਾ ਹੈ।
ਐੱਸਐੱਸਪੀ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਨਾਂਅ ਕੀਤੇ ਜਨਤਕ
ਐੱਸਐੱਸਪੀ ਸਤੇਂਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਛਾਣ ਅਜੇਪਾਲ ਸਿੰਘ, ਗੁਰਵੀਰ ਸਿੰਘ ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਨਜਾਇਜ਼ ਅਸਲੇ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ, ਉਕਤ ਸਾਰੇ ਫੜੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦੇ ਨਾਲ ਸੀ।
ਇਹ ਵੀ ਪੜ੍ਹੋ:ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਵੱਡਾ ਬਿਆਨ, ਕਿਹਾ-ਕੱਲ੍ਹ ਤੋਂ ਪੁਲਿਸ ਦੀ ਗ੍ਰਿਫ਼ਤ ‘ਚ ਪੁੱਤਰ

