Big revolt in AAP: 7 ਰਾਜ ਸਭਾ ਮੈਂਬਰਾਂ ਦੇ ਦਲ-ਬਦਲ ਤੋਂ ਬਾਅਦ ਫਰੀਦਕੋਟ ‘ਚ ਭੜਕੇ ਵਰਕਰ, ਰਾਘਵ ਚੱਢਾ ਦਾ ਫੂਕਿਆ ਪੁਤਲਾ

ਫਰੀਦਕੋਟ: ਆਮ ਆਦਮੀ ਪਾਰਟੀ (ਆਪ) ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਦਾ ਮਾਮਲਾ ਪੰਜਾਬ ਭਰ ਵਿੱਚ ਭਖ ਗਿਆ…

ਆਮ ਆਦਮੀ ਪਾਰਟੀ (ਆਪ) ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਦਾ ਮਾਮਲਾ ਪੰਜਾਬ ਭਰ ਵਿੱਚ ਭਖ ਗਿਆ ਹੈ।

ਫਰੀਦਕੋਟ: ਆਮ ਆਦਮੀ ਪਾਰਟੀ (ਆਪ) ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਦਾ ਮਾਮਲਾ ਪੰਜਾਬ ਭਰ ਵਿੱਚ ਭਖ ਗਿਆ ਹੈ। ਇਸ ਦਲ-ਬਦਲੀ ਤੋਂ ਨਾਰਾਜ਼ ‘ਆਪ’ ਵਰਕਰਾਂ ਨੇ ਅੱਜ ਫਰੀਦਕੋਟ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ।

‘ਪਾਰਟੀ ਨਾਲ ਕੀਤੀ ਗਈ ਗੱਦਾਰੀ’ – ਵਿਧਾਇਕ ਸੇਖੋਂ

ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਮੈਂਬਰਾਂ ਨੇ ਪਾਰਟੀ ਵੱਲੋਂ ਦਿੱਤੇ ਗਏ ਮਾਣ-ਸਨਮਾਨ ਅਤੇ ਜਨਤਾ ਦੇ ਫਤਵੇ ਨਾਲ ਧੋਖਾ ਕੀਤਾ ਹੈ। ਵਿਧਾਇਕ ਸੇਖੋਂ ਨੇ ਕਿਹਾ ਕਿ ਪਾਰਟੀ ਨੇ ਇਨ੍ਹਾਂ ਆਗੂਆਂ ਨੂੰ ਲੋਕਾਂ ਦੀ ਆਵਾਜ਼ ਸੰਸਦ ‘ਚ ਚੁੱਕਣ ਲਈ ਭੇਜਿਆ ਸੀ, ਪਰ ਇਨ੍ਹਾਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਪਾਰਟੀ ਛੱਡਣੀ ਹੀ ਸੀ ਤਾਂ ਪਹਿਲਾਂ ਇਨ੍ਹਾਂ ਨੂੰ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ।

ਰਾਘਵ ਚੱਢਾ ਖਿਲਾਫ਼ ਨੌਜਵਾਨ ਆਗੂਆਂ ਦਾ ਗੁੱਸਾ

ਇਸ ਪ੍ਰਦਰਸ਼ਨ ਵਿੱਚ ਨੌਜਵਾਨ ਆਗੂਆਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਸ਼ਰਨ ਸਿੰਘ ਬਰਾੜ ਨੇ ਰਾਘਵ ਚੱਢਾ ਅਤੇ ਹੋਰਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਨੂੰ ਅਥਾਹ ਸਨਮਾਨ ਦਿੱਤਾ ਸੀ, ਜਿਸ ਨੂੰ ਇਨ੍ਹਾਂ ਨੇ ਮਿੱਟੀ ‘ਚ ਮਿਲਾ ਦਿੱਤਾ ਹੈ। ਬਰਾੜ ਨੇ ਚਿਤਾਵਨੀ ਦਿੱਤੀ ਕਿ ਇਹ ਪ੍ਰਦਰਸ਼ਨ ਸਿਰਫ਼ ਸ਼ੁਰੂਆਤ ਹੈ; ਜੇਕਰ ਇਨ੍ਹਾਂ ਗੱਦਾਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਪੰਜਾਬ ਭਰ ‘ਚ ਰੋਸ ਦੀ ਲਹਿਰ

ਦੱਸਣਯੋਗ ਹੈ ਕਿ ਰਾਜ ਸਭਾ ਮੈਂਬਰਾਂ ਦੇ ਭਾਜਪਾ ‘ਚ ਜਾਣ ਤੋਂ ਬਾਅਦ ਪੰਜਾਬ ਦੇ ਲਗਭਗ ਹਰ ਜ਼ਿਲ੍ਹੇ ਵਿੱਚ ‘ਆਪ’ ਵਰਕਰ ਸੜਕਾਂ ‘ਤੇ ਹਨ। ਵਰਕਰਾਂ ਦਾ ਮੰਨਣਾ ਹੈ ਕਿ ਇਹ ਦਲ-ਬਦਲੀ ਸਿਰਫ਼ ਪਾਰਟੀ ਲਈ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਭਰੋਸੇ ਨਾਲ ਵੀ ਇੱਕ ਵੱਡਾ ਧੋਖਾ ਹੈ। ਫਰੀਦਕੋਟ ਵਿੱਚ ਅੱਜ ਹੋਏ ਇਸ ਪ੍ਰਦਰਸ਼ਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਵਰਕਰ ਹੁਣ ਇਨ੍ਹਾਂ ਆਗੂਆਂ ਨੂੰ ਮੁਆਫ਼ ਕਰਨ ਦੇ ਰੌਂਅ ਵਿੱਚ ਨਹੀਂ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Political in Barnala: ਰਾਜਿੰਦਰ ਗੁਪਤਾ ਦੇ ਭਾਜਪਾ ‘ਚ ਜਾਣ ‘ਤੇ ‘ਆਪ’ ਵਰਕਰਾਂ ਦਾ ਗੁੱਸਾ, ਫੈਕਟਰੀ ਦੀ ਕੰਧ ‘ਤੇ ਲਿਖਿਆ ‘ਗੱਦਾਰ’
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *