ਖੰਨਾ ‘ਚ ਕਾਂਗਰਸ ਨੂੰ ਵੱਡਾ ਝਟਕਾ: ਸਵਰਗੀ ਵਿਜੇ ਸ਼ਰਮਾ ਦਾ ਪਰਿਵਾਰ ‘ਆਪ’ ‘ਚ ਸ਼ਾਮਲ, ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਬਦਲੇ ਸਿਆਸੀ ਸਮੀਕਰਨ

ਖੰਨਾ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਖੰਨਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ…

Municipal Council elections

ਖੰਨਾ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਖੰਨਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਲਾਕੇ ਦੀ ਰਾਜਨੀਤੀ ਦੇ ‘ਭੀਸ਼ਮ ਪਿਤਾਮਾ’ ਕਹੇ ਜਾਣ ਵਾਲੇ ਅਤੇ ਚਾਰ ਵਾਰ ਕੌਂਸਲਰ ਰਹੇ ਸਵਰਗੀ ਵਿਜੇ ਸ਼ਰਮਾ ਦਾ ਪੂਰਾ ਪਰਿਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਿਆ। ਇਸ ਕਦਮ ਨਾਲ ਖੰਨਾ ਵਿੱਚ ਸੱਤਾਧਾਰੀ ਪਾਰਟੀ ਦੀ ਸਥਿਤੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਮੰਨੀ ਜਾ ਰਹੀ ਹੈ।

ਸ਼ਰਮਾ ਪਰਿਵਾਰ ਸਣੇ ਕਈ ਦਿੱਗਜ ਆਗੂਆਂ ਨੇ ਸ਼ਾਮਲ ਆਪ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਵਰਗੀ ਵਿਜੇ ਸ਼ਰਮਾ ਦੇ ਪੁੱਤਰ ਅੰਕੁਰ ਸ਼ਰਮਾ ਤੇ ਭਤੀਜੇ ਨਿਤਿਨ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹਨ। ਉਨ੍ਹਾਂ ਦੇ ਨਾਲ ਹੀ ਪਰਿਵਾਰਕ ਮੈਂਬਰ ਅਨੂ ਸ਼ਰਮਾ, ਨਿਰਮਲ ਸ਼ਰਮਾ ਅਤੇ ਧਰਮਿੰਦਰ ਸ਼ਰਮਾ ਨੇ ਵੀ ਪਾਰਟੀ ਦਾ ਪੱਲਾ ਫੜਿਆ। ਇਸ ਤੋਂ ਇਲਾਵਾ ਇਲਾਕੇ ਦੇ ਕਈ ਹੋਰ ਪ੍ਰਮੁੱਖ ਆਗੂ ਜਿਨ੍ਹਾਂ ਵਿੱਚ ਵਿਕਰਮ ਜੋਸ਼ੀ, ਰੋਹਿਤ ਜੋਸ਼ੀ, ਚੰਦਨ ਪੁਰੀ, ਸਚਿਨ ਪੁੰਜ, ਸਮੀਰ ਸ਼ਰਮਾ, ਕੇਸ਼ਵ ਸ਼ਰਮਾ ਸਮੇਤ ਡੋਗਰ ਸਿੰਘ, ਪ੍ਰਦੀਪ ਸਿੰਘ, ਭਿੰਦਰ ਸਿੰਘ, ਅਮਰਜੀਤ ਕੌਰ ਅਤੇ ਜਸਵੰਤ ਕੌਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਕੈਬਨਿਟ ਮੰਤਰੀ ਸੌਂਦ ਨੇ ਕੀਤਾ ਸਵਾਗਤ

ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੂਬੇ ਵਿੱਚ ਹੋ ਰਹੇ ਬੇਮਿਸਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਮਾ ਪਰਿਵਾਰ ਦੇ ਆਉਣ ਨਾਲ ਖੰਨਾ ਵਿੱਚ ਪਾਰਟੀ ਦੇ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।

ਚੋਣਾਂ ਤੇ ਪਵੇਗਾ ਵੱਡਾ ਅਸਰ

ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਵਿਜੇ ਸ਼ਰਮਾ ਦੇ ਪਰਿਵਾਰ ਦਾ ਕਾਂਗਰਸ ਛੱਡਣਾ ਖੰਨਾ ਸ਼ਹਿਰ ਵਿੱਚ ਕਾਂਗਰਸ ਦੇ ਵੋਟ ਬੈਂਕ ਨੂੰ ਵੱਡੀ ਸੱਟ ਮਾਰ ਸਕਦਾ ਹੈ। ਸ਼ਰਮਾ ਪਰਿਵਾਰ ਦਾ ਆਪਣੇ ਇਲਾਕੇ ਵਿੱਚ ਕਾਫੀ ਦਬਦਬਾ ਰਿਹਾ ਹੈ ਅਤੇ ਹੁਣ ਉਨ੍ਹਾਂ ਦੇ ‘ਆਪ’ ਵਿੱਚ ਜਾਣ ਨਾਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ‘ਤੇ ਇਸ ਦਾ ਸਿੱਧਾ ਅਸਰ ਦੇਖਣ ਨੂੰ ਮਿਲੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

https://livingindianews.co.in/bathinda-polices-big-action-heavy-police-force-deployed-on-the-roads-looters-are-no-longer-safe/

 ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

 

Leave a Reply

Your email address will not be published. Required fields are marked *