ਚੰਡੀਗੜ੍ਹ: ਸਿੰਘੂ ਬਾਰਡਰ ‘ਤੇ ਕਤਲ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਦੌਰਾਨ ਨਿਹੰਗ ਜਥੇਬੰਦੀਆਂ ਨੇ ਕਿਸਾਨ ਜਥੇਬੰਦੀਆਂ ਖਿਲਾਫ ਮੋਰਚਾ ਖੋਲਿਆ ਹੈ। ਇਸ ਦੌਰਾਨ ਨਿਹੰਗ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਸਿੰਘੂ ਸਰਹੱਦ ਦੇ ਵਾਪਰੀ ਘਟਨਾ ਲਈ ਕਿਸਾਨ ਜਥੇਬੰਦੀਆਂ ਜ਼ਿੰਮੇਦਾਰ ਹਨ।
Also Read: ਹੰਸਰਾਜ ਹੰਸ ਹੋਏ ਕੋਰੋਨਾ ਪਾਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
ਇਸ ਦੌਰਾਨ ਨਿਹੰਗ ਜਥੇਬੰਦੀਆਂ ਵਲੋਂ 27 ਅਕਤੂਬਰ ਨੂੰ ਵੱਡਾ ਇਕੱਠ ਵੀ ਸੱਦਿਆ ਗਿਆ ਹੈ। ਇਸ ਦੌਰਾਨ ਨਿਹੰਗ ਜਥੇਬੰਦੀਆਂ ਨੇ ਸਾਰੀਆਂ ਪੰਥਕ ਜਥੇਬੰਦੀਆਂ ਤੇ ਹੋਰ ਸਾਰੀਆਂ ਜਥੇਬੰਦੀਆਂ ਨੂੰ ਵੀ ਰਾਏ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਹੰਗ ਜਥੇਬੰਦੀਆਂ ਮੋਰਚੇ ਤੋਂ ਜਾਣ ਲਈ ਬਿਲਕੁੱਲ ਤਿਆਰ ਹਨ। ਇਸ ਦੌਰਾਨ ਸਿੰਘੂ ਸਰਹੱਦ ਉੱਤੇ ਵਾਪਰੀ ਘਟਨਾ ਬਾਰੇ ਗੱਲ ਕਰਦਿਆਂ ਜਥੇਬੰਦੀਆਂ ਨੇ ਕਿਹਾ ਕਿ ਗੁਰੂ ਦੀ ਬੇਅਦਬੀ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ ਹੈ। ਕਿਸ ਵਿਅਕਤੀ ਨੇ ਉਕਤ ਵਿਅਕਤੀ ਨੂੰ ਬੇਅਦਬੀ ਲਈ ਭੇਜਿਆ ਇਸ ਦੀ ਜਾਂਚ ਹੋਣੀ ਚਾਹੀਦੀ ਹੈ।
Also Read: ਅਕਤੂਬਰ ਦੇ ਅਖੀਰ ਤੱਕ ਕੋਵੈਕਸੀਨ ਨੂੰ WHO ਤੋਂ ਮਿਲ ਸਕਦੀ ਹੈ ਐਮਰਜੰਸੀ ਵਰਤੋਂ ਦੀ ਮਨਜ਼ੂਰੀ
ਦੇਖੋ ਪੂਰੀ ਵੀਡੀਓ

