ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਡੀਜੀਪੀ ਯਾਦਵ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀ ਕਿਸੇ ਵੀ ਜੇਲ੍ਹ ਦੀ ਨਹੀਂ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਹਾਈ ਸਕਿਉਰਿਟੀ ਜੇਲ੍ਹ ਵਿੱਚ ਹੀ ਲਾਰੈਂਸ ਬਿਸ਼ਨੋਈ ਨੂੰ ਰੱਖਿਆ ਗਿਆ ਸੀ ਉਥੇ ਫੋਨ ਨਹੀਂ ਚੱਲ ਸਕਦਾ। ਉਨ੍ਹਾਂ ਨੇ ਕਿਹਾ ਹੈ ਕਿ ਬਠਿੰਡਾ ਜੇਲ੍ਹ ਵਿੱਚ ਆਧੁਨਿਕ ਤਕਨੀਕ ਨਾਲ ਸਿਸਟਮ ਲਗਾਇਆ ਗਿਆ ਹੈ ਉਥੇ ਫੋਨ ਚੱਲਣਾ ਸੰਭਵ ਵੀ ਨਹੀਂ। ਉਨ੍ਹਾਂ ਨੇ ਕਿਹਾ ਹੈ ਕਿ ਆਈਸੋਲੇਟਿਡ ਸੈੱਲ ਵਿੱਚ ਰੱਖਿਆ ਗਿਆ ਲਾਰੈਂਸ ਬਿਸ਼ਨੋਈ ਨੂੰ ਉਥੇ ਫੋਨ ਦਾ ਸਿਗਨਲ ਨਹੀਂ ਆਉਂਦਾ ਤਾਂ ਫਿਰ ਇੰਟਰਵਿਊ ਕਿਵੇ ਹੋ ਸਕਦੀ ਹੈ।
ਵਾਲਾਂ ਤੋਂ ਲੱਗਦਾ ਹੈ ਇਹ ਪੁਰਾਣੀ ਵੀਡੀਓ
ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਲਾਰੈਂਸ ਦੇ ਵਾਲਾਂ ਨੂੰ ਪਤਾ ਚੱਲਦਾ ਹੈ ਕਿ ਇਹ ਵੀਡੀਓ ਕਾਫ਼ੀ ਪੁਰਾਣੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਾਲਾਂ ਦੀ ਕਟਿੰਗ ਇਸ ਤਰ੍ਹਾਂ ਨਹੀਂ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਵੀਡੀਓ ਪੰਜਾਬ ਦੀ ਨਹੀਂ ਹੈ।
ਵੀਡੀਓ ਪੰਜਾਬ ਦੀ ਨਹੀਂ
ਡੀਜੀਪੀ ਗੌਰਵ ਯਾਦਵ ਦਾ ਕਹਿਣਾ੍ ਹੈ ਕਿ ਇਹ ਵੀਡੀਓ ਪੰਜਾਬ ਦੇ ਬਾਹਰਲੀ ਕਿਸੇ ਜੇਲ੍ਹ ਦੀ ਵੀਡੀਓ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਕੋਲ ਇਸ ਦੇ ਸਬੂਤ ਹਨ ਕਿ ਇਹ ਵੀਡੀਓ ਪੰਜਾਬ ਦੀ ਕਿਸੇ ਵੀ ਜੇਲ੍ਹ ਦੀ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਲਈ ਲਾਰੈਂਸ ਬਿਸ਼ਨੋਈ ਨੂੰ ਲੀਗਲ ਪ੍ਰੋਸੈੱਸ ਦੁਆਰਾ ਪੰਜਾਬ ਲਿਆਂਦਾ ਗਿਆ ਸੀ । ਉਸ ਸਮੇਂ ਦੀਆਂ ਸਾਡੇ ਕੋਲ ਫੋਟੋਆਂ ਅਤੇ ਵੀਡੀਓਜ਼ ਹਨ।
ਫੇਕ ਨਿਊਜ਼ ਨੂੰ ਲੈਕੇ ਲੀਗਲ ਐਕਸ਼ਨ ਲਿਆ ਜਾਵੇਗਾ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਜਿਹੜੇ ਵੀ ਫੇਕ ਨਿਊਜ਼ ਚਲਾਉਂਦੇ ਹਨ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਅਪੀਲ ਕਰਦੇ ਹਾਂ ਕਿ ਫੇਕ ਨਿਊਜ਼ ਨਾ ਚਲਾਓ।



