SGPC ਦਾ ਵੱਡਾ ਬਿਆਨ, ਕਿਹਾ- TV ‘ਤੇ ਜਾਰੀ ਰਹੇਗਾ ਗੁਰਬਾਣੀ ਪ੍ਰਸਾਰਣ

ਅੰਮ੍ਰਿਤਸਰ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਟੀਵੀ ‘ਤੇ ਜਾਰੀ ਰੱਖਣ ਦਾ…

ਅੰਮ੍ਰਿਤਸਰ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਟੀਵੀ ‘ਤੇ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫ਼ੈਸਲਾ ਸੰਗਤ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਸੰਗਤ ਗੁਰਬਾਣੀ ਸਰਵਣ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਕੋਲ ਇੰਟਰਨੈੱਟ ਦੀ ਸਹੂਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਦਾ ਆਪਣਾ ਚੈਨਲ ਆਉਣ ਤਕ ਟੀਵੀ ‘ਤੇ ਗੁਰਬਾਣੀ ਪ੍ਰਸਾਰਣ ਨਿਰਵਿਘਨ ਜਾਰੀ ਰਹੇਗਾ।

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਯੂ-ਟਿਊਬ ਰਾਹੀਂ ਸਾਰੀਆਂ ਸੰਗਤਾਂ ਦਰਸ਼ਨ ਦੀਦਾਰ ਅਤੇ ਕੀਰਤਨ ਸਰਵਣ ਨਹੀਂ ਕਰ ਸਕਣਗੀਆਂ ਕਿਉਂਕਿ ਸਭ ਜਗਾ ਇੰਟਰਨੈੱਟ ਦੀ ਸਹੂਲਤ ਨਹੀਂ ਹੈ।ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਯੂ-ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਚੈਨਲ ਰਾਹੀਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ। 

Leave a Reply

Your email address will not be published. Required fields are marked *