ਪੁਲਿਸ ਹੱਥ ਲੱਗੀ ਵੱਡੀ ਸਫਲਤਾ, 2 ਥਾਣੇਦਾਰਾਂ ਦੇ ਕਾਤਲ ਗੈਂਗਸਟਰ ਗ੍ਰਿਫਤਾਰ

ਜਗਰਾਓਂ:  ਲੁਧਿਆਣਾ ਦੇ ਜਗਰਾਉਂ  (jagraon) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਰਾਉਂ ‘ਚ ਦੋ ਥਾਣੇਦਾਰਾਂ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਵਿੱਚੋਂ 2 ਗੈਂਗਸਟਰਾਂ  (gangsters arrested)…

ਜਗਰਾਓਂ:  ਲੁਧਿਆਣਾ ਦੇ ਜਗਰਾਉਂ  (jagraon) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਰਾਉਂ ‘ਚ ਦੋ ਥਾਣੇਦਾਰਾਂ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਵਿੱਚੋਂ 2 ਗੈਂਗਸਟਰਾਂ  (gangsters arrested) ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਬਾਕੀ ਦੋ ਹੋਰ ਫਰਾਰ ਹਨ।  ਇਸ ਮਾਮਲੇ ਦੇ ਕਥਿਤ ਦੋਸ਼ੀਆਂ ਨੂੰ ਮੱਧ ਪ੍ਰਦੇਸ਼ ‘ਚੋਂ ਪੰਜਾਬ ਦੀ ਓਕੋ ਟੀਮ ਵੱਲੋਂ ਗ੍ਰਿਫ਼ਤਾਰ ਕਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤਾ ਹੈ। ਗ੍ਰਿਫ਼ਤਾਰ ਆਰੋਪੀਆਂ ਨੂੰ ਜਗਰਾਓਂ ਅਦਾਲਤ ਵਿੱਚ ਪੇਸ਼ਕੀਤਾ ਜਾ ਰਿਹਾ ਹੈ।

 

ਇਹ ਵੀ ਪੜ੍ਹੋ-ਦੇਸ਼ ਵਿਚ ਘਟੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ, 24 ਘੰਟਿਆਂ ਵਿਚ ਆਏ ਇੰਨੇ ਮਾਮਲੇ 

ਇਸ ਮਾਮਲੇ ਦੀ ਅਜੇ ਕਿਸੇ ਵੀ ਪੁਲਿਸ ਦੇ ਸੀਨੀਅਰ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਕਿਹਾ ਜਾ ਰੁਇਹ ਹੈ ਕਿ ਇਹ ਪੁਲਿਸ  ਦੀ ਇਹ ਵੱਡੀ ਪ੍ਰਾਪਤੀ ਹੈ ਕਿ ਇਸ ਮਾਮਲੇ ਦੇ 3 ਦੋਸ਼ੀਆਂ ਜਿਨ੍ਹਾਂ ‘ਚ ਗੈਂਗਸਟਰ ਦਰਸ਼ਨ ਸਿੰਘ ਸਹੌਲੀ ਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ ਪਰ ਤੀਜੇ ਦਾ ਅਜੇ ਨਾਂਅ ਸਾਹਮਣੇ ਨਹੀਂ ਆਇਆ।

ਗੌਰਤਲਬ ਹੈ ਕਿ ਬੀਤੇ ਦਿਨੀਂ ਜਗਰਾਓਂ ਦੀ ਨਵੀਂ ਦਾਣਾ ਮੰਡੀ ‘ਚ ਪੁਲਿਸ ਦੇ ਦੋ ਥਾਣੇਦਾਰਾਂ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮਾਂ ਲਈ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਜਿੱਥੇ ਸੂਚਨਾ ਦੇਣ ਵਾਲੇ ਲਈ 19 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ, ਉਥੇ ਹੀ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਅੱਜ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। 

Leave a Reply

Your email address will not be published. Required fields are marked *