Big success of Amritsar Police: ਸਰਹੱਦ ਪਾਰੋਂ ਨਸ਼ਾ ਅਤੇ ਹਥਿਆਰ ਸਪਲਾਈ ਕਰਨ ਵਾਲੇ ਦੋ ਨੈੱਟਵਰਕ ਬੇਨਕਾਬ, 5 ਗ੍ਰਿਫ਼ਤਾਰ

ਅੰਮ੍ਰਿਤਸਰ :  ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ…

ਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ

ਅੰਮ੍ਰਿਤਸਰ :  ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ। ਇਸ ਵੱਡੀ ਕਾਰਵਾਈ ਦੌਰਾਨ ਪੁਲਿਸ ਨੇ 5 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਕੋਲੋਂ 2.030 ਕਿਲੋਗ੍ਰਾਮ ਹੈਰੋਇਨ ਅਤੇ 7 ਗ਼ੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਹਨ।

ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋ ਸਕਦੇ ਹਨ ਤਾਰ

ਮੁੱਢਲੀ ਜਾਂਚ ਤੋਂ ਇਹ ਖੁਲਾਸਾ ਹੋਇਆ ਹੈ ਕਿ ਹਥਿਆਰਾਂ ਦੇ ਮਾਮਲੇ ਵਿੱਚ ਫੜੇ ਗਏ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਮੁਲਜ਼ਮ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਅੱਗੇ ਹੋਰ ਸਪਲਾਈ ਦੇ ਮਕਸਦ ਨਾਲ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਰਹੇ ਸਨ। ਵਿਦੇਸ਼ੀ ਹੈਂਡਰਾਂ ਨਾਲ ਇਨ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਇਸ ਪੂਰੇ ਤਸਕਰੀ ਦੀ ਡੂੰਘਾਈ ਨਾਲ ਤਹਿ ਤੱਕ ਜਾਣ ਲਈ ਪੁਲਿਸ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ ਵਿਖੇ ਦੋ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਨੂੰ ਜੋੜਨ ਵਿੱਚ ਜੁਟੀਆਂ ਹੋਈਆਂ ਹਨ ਤਾਂ ਜੋ ਸਰਹੱਦ ਪਾਰ ਬੈਠੇ ਮੁੱਖ ਸਾਜ਼ਿਸ਼ਘੜ੍ਹਾਂ ਦੀ ਪਛਾਣ ਕਰਕੇ ਇਸ ਪੂਰੇ ਗ਼ੈਰ-ਕਾਨੂੰਨੀ ਜਾਲ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।

ਪੰਜਾਬ ਪੁਲਿਸ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਪ੍ਰਸ਼ਾਸਨ ਦਾ ਮੁੱਖ ਟੀਚਾ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣਾ ਅਤੇ ਸੂਬੇ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ-ਮੁਕਤ ਪੰਜਾਬ ਬਣਾਉਣਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 पानीपत साइबर सेल की बड़ी कामयाबी, 55 लोगों के खोए हुए मोबाइल लौटाए,खिले लोगों के चेहरे

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *