Big success of Batala Police : ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ‘ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ; ਪਿਸਤੌਲ ਤੇ ਕਾਰਤੂਸ ਬਰਾਮਦ

ਬਟਾਲਾ : ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪਿੰਡ ਮੜੀਆਵਾਲ ਵਿਖੇ…

ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਅਪਣਾਈ ਗਈ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪਿੰਡ ਮੜੀਆਵਾਲ

ਬਟਾਲਾ : ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪਿੰਡ ਮੜੀਆਵਾਲ ਵਿਖੇ ਇੱਕ ਘਰ ‘ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਨੇ ਇਨ੍ਹਾਂ ਪਾਸੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ ਨਾਜਾਇਜ਼ ਅਸਲ੍ਹਾ ਵੀ ਬਰਾਮਦ ਕੀਤਾ ਹੈ।

ਕੀ ਸੀ ਪੂਰਾ ਮਾਮਲਾ?

ਐਸ.ਐਸ.ਪੀ. ਬਟਾਲਾ ਮਹਿਤਾਬ ਸਿੰਘ (IPS) ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਮਾਰਚ ਦੀ ਦੇਰ ਰਾਤ ਲਗਭਗ 11:30 ਵਜੇ ਪਿੰਡ ਮੜੀਆਵਾਲ ਦੇ ਇੱਕ ਘਰ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ। ਪੁਲਿਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਅਤੇ ਤਕਨੀਕੀ ਤੇ ਮਨੁੱਖੀ ਸਰੋਤਾਂ ਦੀ ਮਦਦ ਨਾਲ ਜਾਂਚ ਸ਼ੁਰੂ ਕੀਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ

ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਕੁਝ ਇਸ ਪ੍ਰਕਾਰ ਹੈ। ਵੰਸ਼ ਪੁੱਤਰ ਸੁਖਦੇਵ ਰਾਜ (ਉਰਫ਼ ਦੇਬੂ): ਨਿਵਾਸੀ ਸਿਨੇਮਾ ਵਾਲੀ ਗਲੀ, ਗਾਂਧੀ ਕੈਂਪ, ਬਟਾਲਾ ਤੋਂ ਅਤੇ ਸੁਖਚੈਨ (ਉਰਫ਼ ਜਸ਼ਨ ਉਰਫ਼ ਗੋਪੂ): ਨਿਵਾਸੀ ਪ੍ਰੇਮ ਨਗਰ ਬੋਹੜਾਵਾਲਾ, ਬਟਾਲਾ ਦਾ ਰਹਿਣ ਵਾਲਾ ਹੈ।

ਵਿਦੇਸ਼ੀ ਹੈਂਡਲਰ ਨਾਲ ਸਬੰਧ ਅਤੇ 1 ਲੱਖ ਦਾ ਲਾਲਚ

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਹੈਰਾਨੀਜਨਕ ਖੁਲਾਸੇ ਕੀਤੇ ਹਨ। ਉਨ੍ਹਾਂ ਮੰਨਿਆ ਕਿ ਇਹ ਵਾਰਦਾਤ ਉਨ੍ਹਾਂ ਨੇ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ (ਹੈਂਡਲਰ) ਦੇ ਕਹਿਣ ‘ਤੇ ਕੀਤੀ ਸੀ। ਇਸ ਕੰਮ ਲਈ ਉਨ੍ਹਾਂ ਨੂੰ 1 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਪੈਸਾ ਨਹੀਂ ਮਿਲਿਆ ਸੀ। ਦੱਸਣਯੋਗ ਹੈ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਕਿਸ਼ੋਰ ਕੁੜੀਆਂ ਲਈ ਵਰਦਾਨ ਸਾਬਤ ਹੋਵੇਗੀ HPV ਵੈਕਸੀਨ: ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਟੀਕਾਕਰਨ ਸ਼ੁਰੂ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *