Big success of Khanna Police: 14 ਸਾਲਾ ਨਾਬਾਲਿਗਾ ਨਾਲ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਇਲਾਕੇ ‘ਚ ਸੀ ਦਹਿਸ਼ਤ ਦਾ ਮਾਹੌਲ

ਖੰਨਾ: ਜ਼ਿਲ੍ਹਾ ਖੰਨਾ ਪੁਲਿਸ ਨੇ ਇੱਕ ਬੇਹੱਦ ਖ਼ੌਫ਼ਨਾਕ ਅਤੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 14 ਸਾਲ…

ਜ਼ਿਲ੍ਹਾ ਖੰਨਾ ਪੁਲਿਸ ਨੇ ਇੱਕ ਬੇਹੱਦ ਖ਼ੌਫ਼ਨਾਕ ਅਤੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 14 ਸਾਲ ਦੀ ਮਾਸੂਮ ਨਾਬਾਲਿਗ

ਖੰਨਾ: ਜ਼ਿਲ੍ਹਾ ਖੰਨਾ ਪੁਲਿਸ ਨੇ ਇੱਕ ਬੇਹੱਦ ਖ਼ੌਫ਼ਨਾਕ ਅਤੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 14 ਸਾਲ ਦੀ ਮਾਸੂਮ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਉਸ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਮੁੱਖ ਦੋਸ਼ੀ ਨੂੰ ਦਬੋਚ ਲਿਆ ਹੈ। ਇਸ ਵਹਿਸ਼ੀਆਨਾ ਕਾਰੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਸੀ ਅਤੇ ਪੁਲਿਸ ਪ੍ਰਸ਼ਾਸਨ ਲਈ ਇਹ ਮਾਮਲਾ ਇੱਕ ਬਹੁਤ ਵੱਡੀ ਚੁਣੌਤੀ ਬਣਿਆ ਹੋਇਆ ਸੀ।

6 ਮਈ ਨੂੰ ਦੋਰਾਹਾ ਨੇੜਿਓਂ ਮਿਲੀ ਸੀ ਲਾਸ਼

ਇਸ ਸਬੰਧੀ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਪਵਨਜੀਤ ਚੌਧਰੀ ਨੇ ਦੱਸਿਆ ਕਿ ਬੀਤੀ 6 ਮਈ 2026 ਨੂੰ ਦੋਰਾਹਾ ਦੇ ਨਜ਼ਦੀਕੀ ਇਲਾਕੇ ਵਿੱਚੋਂ ਇੱਕ 14 ਸਾਲਾ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ ਹੋਈ ਸੀ। ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਐਕਸ਼ਨ ਲਿਆ ਅਤੇ ਦੋਸ਼ੀ ਦੀ ਪੈੜ ਨੱਪਣ ਲਈ ਵਿਸ਼ੇਸ਼ ਜਾਂਚ ਟੀਮਾਂ (SIT) ਦਾ ਗਠਨ ਕਰਕੇ ਸਖ਼ਤ ਹੁਕਮ ਜਾਰੀ ਕੀਤੇ ਸਨ।

ਸੀਸੀਟੀਵੀ ਫੁਟੇਜ ਅਤੇ ਫੋਰੈਂਸਿਕ ਜਾਂਚ ਨੇ ਖੋਲ੍ਹੇ ਰਾਜ਼

ਪੁਲਿਸ ਦੀਆਂ ਉੱਚ ਪੱਧਰੀ ਟੀਮਾਂ, ਜਿਨ੍ਹਾਂ ਵਿੱਚ ਐਸ.ਪੀ. ਇਨਵੈਸਟੀਗੇਸ਼ਨ ਡਾ. ਹਰਮਿੰਦਰ ਸਿੰਘ, ਐਸ.ਪੀ. (ਆਈ) ਭਰਤ ਭੂਸ਼ਣ ਸਿੰਗਲਾ, ਡੀ.ਐਸ.ਪੀ. ਹਰਮਿੰਦਰ ਸਿੰਘ ਅਤੇ ਡੀ.ਐਸ.ਪੀ. ਪਾਇਲ ਸ਼ਾਮਲ ਸਨ, ਨੇ ਦਿਨ-ਰਾਤ ਇੱਕ ਕਰਕੇ ਇਸ ਕਤਲਕਾਂਡ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਨੇ ਸੈਂਕੜੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ, ਤਕਨੀਕੀ ਸਬੂਤ ਇਕੱਠੇ ਕੀਤੇ ਅਤੇ ਫੋਰੈਂਸਿਕ ਜਾਂਚ ਦੇ ਨਾਲ-ਨਾਲ ਹਿਊਮਨ ਇੰਟੈਲੀਜੈਂਸ (ਮਨੁੱਖੀ ਸੂਚਨਾ) ਦੀ ਮਦਦ ਲਈ। ਇਨ੍ਹਾਂ ਠੋਸ ਸਬੂਤਾਂ ਦੇ ਆਧਾਰ ’ਤੇ ਪੁਲਿਸ ਆਖ਼ਰਕਾਰ ਦੋਸ਼ੀ ਦੇ ਗਲੇ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਈ।

ਗੁਨਾਹ ਲੁਕਾਉਣ ਲਈ ਕੀਤਾ ਸੀ ਬੇਰਹਿਮੀ ਨਾਲ ਕਤਲ

ਪੁਲਿਸ ਪੁੱਛਗਿੱਛ ਦੌਰਾਨ ਜੋ ਸਨਸਨੀਖੇਜ਼ ਖੁਲਾਸਾ ਹੋਇਆ, ਉਸ ਨੇ ਸਭ ਦੇ ਰੌਂਗਟੇ ਖੜ੍ਹੇ ਕਰ ਦਿੱਤੇ। ਦੋਸ਼ੀ ਨੇ ਪਹਿਲਾਂ ਨਾਬਾਲਿਗ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਅਤੇ ਫਿਰ ਅਪਣਾ ਗੁਨਾਹ ਲੁਕਾਉਣ ਦੀ ਨੀਅਤ ਨਾਲ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਫੜਿਆ ਗਿਆ ਮੁਲਜ਼ਮ ਕੋਈ ਪੇਸ਼ੇਵਰ ਅਪਰਾਧੀ ਹੈ ਅਤੇ ਉਹ ਪਹਿਲਾਂ ਵੀ ਕਈ ਗੰਭੀਰ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ।

ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ

ਐਸ.ਪੀ. (ਡੀ) ਪਵਨਜੀਤ ਚੌਧਰੀ ਨੇ ਜਾਂਚ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿੱਚ ਅਜਿਹੇ ਦਰਿੰਦਿਆਂ ਲਈ ਕੋਈ ਥਾਂ ਨਹੀਂ ਹੈ। ਖੰਨਾ ਪੁਲਿਸ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਦੋਸ਼ੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ। ਪੁਲਿਸ ਮੁਤਾਬਕ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਪੁੱਛਗਿੱਛ ਦੌਰਾਨ ਕੇਸ ਨਾਲ ਜੁੜੇ ਹੋਰ ਅਹਿਮ ਖੁਲਾਸੇ ਕੀਤੇ ਜਾ ਸਕਣ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Philippines Earthquake : 7.8 ਤੀਬਰਤਾ ਦਾ ਭਿਆਨਕ ਭੂਚਾਲ: 31 ਲੋਕਾਂ ਦੀ ਮੌਤ, ਕਈ ਇਮਾਰਤਾਂ ਤਬਾਹ; ਕਈ ਦੇਸ਼ਾਂ ਵਿੱਚ ਸੁਨਾਮੀ ਦਾ ਅਲਰਟ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *