Big theft in Sangrur: ਬਜ਼ੁਰਗਾਂ ਨੂੰ ਕਮਰੇ ‘ਚ ਬੰਦ ਕਰਕੇ 15 ਤੋਲੇ ਸੋਨਾ ਤੇ ਨਕਦੀ ਲੈ ਉੱਡੇ ਚੋਰ

ਸੰਗਰੂਰ: ਜ਼ਿਲ੍ਹਾ ਸੰਗਰੂਰ ਦੀ ਸਬ-ਡਿਵੀਜ਼ਨ ਦਿੜਬਾ ਅਧੀਨ ਪੈਂਦੇ ਪਿੰਡ ਹਰੀਗੜ੍ਹ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕ ਕੋਠੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸੋਨੇ…

ਜ਼ਿਲ੍ਹਾ ਸੰਗਰੂਰ ਦੀ ਸਬ-ਡਿਵੀਜ਼ਨ ਦਿੜਬਾ ਅਧੀਨ ਪੈਂਦੇ ਪਿੰਡ ਹਰੀਗੜ੍ਹ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕ ਕੋਠੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ

ਸੰਗਰੂਰ: ਜ਼ਿਲ੍ਹਾ ਸੰਗਰੂਰ ਦੀ ਸਬ-ਡਿਵੀਜ਼ਨ ਦਿੜਬਾ ਅਧੀਨ ਪੈਂਦੇ ਪਿੰਡ ਹਰੀਗੜ੍ਹ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕ ਕੋਠੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ‘ਤੇ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਚੋਰ ਘਰ ਵਿੱਚ ਫਰੋਲਾ-ਫਰਾਲੀ ਕਰ ਰਹੇ ਸਨ, ਉਸ ਵੇਲੇ ਪਰਿਵਾਰਕ ਮੈਂਬਰ ਅੰਦਰ ਹੀ ਸੁੱਤੇ ਹੋਏ ਸਨ, ਪਰ ਕਿਸੇ ਨੂੰ ਵੀ ਇਸ ਦੀ ਭਿਣਕ ਤੱਕ ਨਹੀਂ ਲੱਗੀ।

ਛੱਤ ਰਾਹੀਂ ਦਾਖ਼ਲ ਹੋਏ ਚੋਰ

ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਨੇ ਬਹੁਤ ਹੀ ਸ਼ਾਤਰ ਤਰੀਕੇ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਕੋਠੀ ਦੇ ਪਿਛਲੇ ਹਿੱਸੇ ਰਾਹੀਂ ਛੱਤ ‘ਤੇ ਚੜ੍ਹੇ ਅਤੇ ਅੰਦਰ ਦਾਖ਼ਲ ਹੋ ਗਏ। ਚੁਬਾਰੇ ਵਿੱਚ ਸੁੱਤੇ ਹੋਏ ਬਜ਼ੁਰਗਾਂ ਨੂੰ ਚੋਰਾਂ ਨੇ ਬਾਹਰੋਂ ਕੁੰਡਾ ਲਗਾ ਕੇ ਬੰਦ ਕਰ ਦਿੱਤਾ ਤਾਂ ਜੋ ਕੋਈ ਵਿਰੋਧ ਨਾ ਕਰ ਸਕੇ। ਇਸ ਤੋਂ ਬਾਅਦ ਚੋਰ ਹੇਠਾਂ ਉਤਰੇ ਅਤੇ ਸਟੋਰ ਰੂਮ ਵਿੱਚ ਪਈਆਂ ਪੇਟੀਆਂ ਅਤੇ ਅਲਮਾਰੀਆਂ ਨੂੰ ਬੜੀ ਆਰਾਮ ਨਾਲ ਫਰੋਲਿਆ।

15 ਤੋਲੇ ਸੋਨਾ ਅਤੇ 50 ਹਜ਼ਾਰ ਦੀ ਨਕਦੀ ਚੋਰੀ

ਮਕਾਨ ਮਾਲਕ ਗਗਨਦੀਪ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਚੋਰਾਂ ਨੇ ਸਟੋਰ ਵਿੱਚੋਂ ਕਰੀਬ 15 ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਦੇ ਕਰੀਬ ਨਕਦੀ ਚੋਰੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵੇਲੇ ਚੋਰ ਸਟੋਰ ਵਿੱਚੋਂ ਸਾਮਾਨ ਚੋਰੀ ਕਰ ਰਹੇ ਸਨ, ਉਸ ਦੇ ਬਿਲਕੁਲ ਨਾਲ ਲੱਗਦੇ ਕਮਰੇ ਵਿੱਚ ਗਗਨਦੀਪ ਸਿੰਘ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਸੁੱਤਾ ਹੋਇਆ ਸੀ, ਪਰ ਚੋਰਾਂ ਨੇ ਇੰਨੀ ਸਫ਼ਾਈ ਨਾਲ ਕੰਮ ਕੀਤਾ ਕਿ ਪਰਿਵਾਰ ਨੂੰ ਕੋਈ ਆਵਾਜ਼ ਤੱਕ ਨਹੀਂ ਸੁਣਾਈ ਦਿੱਤੀ।

ਸਵੇਰੇ 4 ਵਜੇ ਲੱਗਾ ਘਟਨਾ ਦਾ ਪਤਾ

ਚੋਰੀ ਦੀ ਇਸ ਘਟਨਾ ਦਾ ਪਤਾ ਸਵੇਰੇ ਕਰੀਬ 4 ਵਜੇ ਲੱਗਾ ਜਦੋਂ ਘਰ ਦੀ ਬਜ਼ੁਰਗ ਮਹਿਲਾ ਨਣਵਿੰਦਰ ਕੌਰ ਜਾਗੀ। ਜਦੋਂ ਉਸ ਨੇ ਬਾਹਰ ਆਉਣ ਦੀ ਕੋਸ਼ਿਸ਼ ਕੀਤੀ ਤਾਂ ਕਮਰਾ ਬਾਹਰੋਂ ਬੰਦ ਸੀ ਅਤੇ ਘਰ ਦਾ ਸਾਮਾਨ ਖਿੱਲਰਿਆ ਹੋਇਆ ਵੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ। ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਦਿੜਬਾ ਡਾ. ਆਰ. ਕੇ. ਬਾਜਵਾ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਮਾਹਰ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਨ੍ਹਾਂ ਨੇ ਘਟਨਾ ਸਥਾਨ ਤੋਂ ਫਿੰਗਰ ਪ੍ਰਿੰਟਸ ਲਏ ਹਨ। ਡੀ.ਐਸ.ਪੀ. ਬਾਜਵਾ ਨੇ ਦੱਸਿਆ ਕਿ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਿੰਡ ਵਾਸੀਆਂ ਵਿੱਚ ਇਸ ਵਾਰਦਾਤ ਤੋਂ ਬਾਅਦ ਕਾਫ਼ੀ ਸਹਿਮ ਅਤੇ ਰੋਸ ਪਾਇਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Chandigarh Attack : ਉਧਾਰ ਸਾਮਾਨ ਦੇਣ ਤੋਂ ਮਨ੍ਹਾ ਕਰਨ ‘ਤੇ ਦੁਕਾਨਦਾਰ ਭਰਾਵਾਂ ‘ਤੇ ਚਾਕੂਆਂ ਨਾਲ ਕੀਤਾ ਕਾਤਲਾਨਾ ਹਮਲਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *