ਅੰਮ੍ਰਿਤਸਰ ਪੁਲਿਸ ‘ਚ ਵੱਡਾ ਫੇਰਬਦਲ: 1138 ਮੁਲਾਜ਼ਮਾਂ ਦੇ ਤਬਾਦਲੇ, ਜਲਦ ਡਿਊਟੀ ਜੁਆਇਨ ਕਰਨ ਦੇ ਹੁਕਮ

ਅੰਮ੍ਰਿਤਸਰ– ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ‘ਚ ਜ਼ਿਲਾ ਪੱਧਰ ‘ਤੇ ਰਾਤੋ-ਰਾਤ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਆਈਪੀਐੱਸ ਅਰੁਣਪਾਲ ਸਿੰਘ ਨੇ ਰਾਤ 1…

ਅੰਮ੍ਰਿਤਸਰ– ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ‘ਚ ਜ਼ਿਲਾ ਪੱਧਰ ‘ਤੇ ਰਾਤੋ-ਰਾਤ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਆਈਪੀਐੱਸ ਅਰੁਣਪਾਲ ਸਿੰਘ ਨੇ ਰਾਤ 1 ਵਜੇ ਹੁਕਮ ਜਾਰੀ ਕਰਕੇ ਸਮੁੱਚੇ ਕਮਿਸ਼ਨਰੇਟ ਦੇ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕਰ ਦਿੱਤੀਆਂ। ਕਮਿਸ਼ਨਰ ਨੇ ਜ਼ਿਲ੍ਹੇ ਦੇ 1138 ਸਬ ਇੰਸਪੈਕਟਰਾਂ, ਏਐਸਆਈ, ਹੈੱਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਤਬਾਦਲੇ ਕੀਤੇ ਹਨ।

Also Read: ਪੁਲਿਸ ਨੇ ਬੱਸਾਂ ਤੋਂ ਭਿੰਡਰਾਂਵਾਲਾ ਦੀਆਂ ਤਸਵੀਰਾਂ ਹਟਾਉਣ ਦੇ ਦਿੱਤੇ ਹੁਕਮ, SGPC ਨੇ ਜਤਾਇਆ ਇਤਰਾਜ਼

ਪੁਲਿਸ ਕਮਿਸ਼ਨਰ ਦਾ ਇਹ ਕਦਮ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਜ਼ਿਲ੍ਹੇ ਵਿਚ ਪਿਛਲੇ ਸਮੇਂ ਤੋਂ ਕਾਨੂੰਨ ਵਿਵਸਥਾ ਵਿਗੜ ਰਹੀ ਸੀ। ਕਤਲ, ਲੁੱਟ-ਖੋਹ, ਖੋਹਾਂ ਅਤੇ ਚੋਰੀਆਂ ਵਰਗੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਇਸ ਲਈ ਸਮੁੱਚੇ ਕਮਿਸ਼ਨਰੇਟ ਦੀ ਪੁਲਿਸ ਵਿਚ ਰਾਤੋ-ਰਾਤ ਫੇਰਬਦਲ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਵੀ ਕਰ ਦਿੱਤਾ ਗਿਆ ਹੈ।

ਹੁਕਮਾਂ ਤਹਿਤ ਪੁਲਿਸ ਕਮਿਸ਼ਨਰ ਨੇ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਆਪਣੀ ਨਵੀਂ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਅਤੇ ਇਸੇ ਦੌਰਾਨ ਸ਼ੁੱਕਰਵਾਰ ਰਾਤ 1 ਵਜੇ ਉਨ੍ਹਾਂ ਨੇ ਨਵੇਂ ਹੁਕਮਾਂ ’ਤੇ ਦਸਤਖ਼ਤ ਵੀ ਕੀਤੇ।

Also Read: ਤਰਨਤਾਰਨ ਬਾਰਡਰ ‘ਤੇ ਖੇਡਦਾ 3 ਸਾਲਾ ਬੱਚਾ ਭਾਰਤੀ ਸਰਹੱਦ ‘ਚ ਹੋਇਆ ਦਾਖਲ, BSF ਨੇ ਕੀਤਾ ਵਾਪਸ

ਲੰਬੇ ਸਮੇਂ ਤੋਂ ਇਕੋ ਥਾਣੇ ਵਿਚ ਤਾਇਨਾਤ ਕਈ ਮੁਲਾਜ਼ਮ ਬਦਲੇ
ਜ਼ਿਆਦਾਤਰ ਉਨ੍ਹਾਂ ਸਬ-ਇੰਸਪੈਕਟਰਾਂ, ਏ.ਐੱਸ.ਆਈ., ਹੈੱਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਤਬਾਦਲੇ ਕੀਤੇ ਗਏ ਹਨ, ਜੋ ਲੰਬੇ ਸਮੇਂ ਤੋਂ ਇੱਕੋ ਥਾਣੇ ਵਿਚ ਬੈਠੇ ਸਨ। ਇਨ੍ਹਾਂ ਵਿਚ ਵਿਸ਼ੇਸ਼ ਤੌਰ ’ਤੇ ਸਾਰੇ ਥਾਣਿਆਂ ਦੇ ਮੁਨਸ਼ੀ ਸ਼ਾਮਲ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਆਉਟਪੁੱਟ ਬਹੁਤ ਖਰਾਬ ਸੀ, ਉਨ੍ਹਾਂ ਦੇ ਵੀ ਤਬਾਦਲੇ ਕਰ ਦਿੱਤੇ ਗਏ ਹਨ।

ਪਹਿਲੀ ਵਾਰ ਇੱਕ ਦਿਨ ਵਿਚ ਇੰਨਾ ਵੱਡਾ ਫੈਸਲਾ
ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿਚ ਇਹ ਪਹਿਲੀ ਵਾਰ ਹੈ ਜਦੋਂ ਪੁਲਿਸ ਵਿਭਾਗ ਵਿਚ ਇੰਨੇ ਵੱਡੇ ਪੱਧਰ ’ਤੇ ਤਬਾਦਲੇ ਹੋਏ ਹਨ। ਖਾਸ ਗੱਲ ਇਹ ਹੈ ਕਿ ਇਹ ਤਬਾਦਲੇ ਐੱਸਐੱਚਓ ਦੇ ਰੈਂਕ ‘ਤੇ ਨਹੀਂ ਸਗੋਂ ਹੇਠਲੇ ਪੱਧਰ ‘ਤੇ ਕੀਤੇ ਗਏ ਹਨ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਸੁਧਾਰ ਦੀ ਉਮੀਦ ਹੈ ਕਿਉਂਕਿ ਇਸ ਪੱਧਰ ‘ਤੇ ਜ਼ਿਆਦਾਤਰ ਪਬਲਿਕ ਡੀਲਿੰਗ ਵੀ ਹੁੰਦੀ ਹੈ ਅਤੇ ਕਾਰਵਾਈ ਵੀ।

Leave a Reply

Your email address will not be published. Required fields are marked *