ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਸਿੱਟ ਵਲੋਂ ਫਰੀਦਕੋਟ ਵਿਚ ਅਰਜ਼ੀ ਦਾਇਰ ਕਰਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਿੰਘ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ ਹੈ। ਇਹ ਮੰਗ ਇਸ ਲਈ ਕੀਤੀ ਜਾ ਰਹੀ ਹੈ ਤਾਂ ਜੋ ਬੇਅਦਬੀ ਮਾਮਲਿਆਂ ਵਿਚ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਦੱਸ ਦਈਏ ਕਿ ਸਰੂਪ ਚੋਰੀ ਮਾਮਲੇ ਵਿਚ ਐੱਫਆਈਆਰ ਨੰਬਰ 63 ਵਿਚ ਡੇਰਾ ਮੁਖੀ ਰਾਮ ਰਹੀਮ ਨਾਮਜ਼ਦ ਹੈ।
Also Read: T20: ਭਾਰਤ ਤੋਂ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਕਿਸਤਾਨੀਆਂ ਨੇ ਗੁਆਏ ਹੋਸ਼, ਗੋਲੀਬਾਰੀ ‘ਚ 12 ਜ਼ਖਮੀ
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਲੁਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਵਾਪਰੇ ਬੇਅਦਬੀ ਦੇ ਮਾਮਲਿਆਂ ਵਿਚ ਇਹ ਡੇਰਾ ਪ੍ਰੇਮੀ ਨਾਮਜ਼ਦ ਸਨ। ਇਸ ਤੋਂ ਇਲਾਵਾ ਬੀਤੇ ਦਿਨੀਂ ਰਾਮ ਰਹੀਮ ਤੇ ਉਸ ਦੇ ਸਾਥੀਆਂ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਰਾਮ ਰਹੀਮ ਉੱਤੇ 31 ਲੱਖ ਰੁਪਏ ਤੇ ਉਸ ਦੇ ਬਾਕੀ ਸਾਥੀਆਂ ਉੱਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ।
Also Read: ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤੇ ਗਏ 30 ਭਾਰਤੀ ਅਧਿਕਾਰੀ



